ਖਹਿਰਾ ਨੇ 'ਪੰਜਾਬੀ ਏਕਤਾ ਪਾਰਟੀ' ਦਾ ਕੀਤਾ ਐਲਾਨ
ਖਹਿਰਾ ਨੂੰ ਛੇ ਵਿਧਾਇਕਾਂ ਦਾ ਸਮਰਥਨ ਮਿਲਿਆ
ਚੰਡੀਗੜ•, 8 ਜਨਵਰੀ (ਹਮਦਰਦ ਨਿਊਜ਼ ਸਰਵਿਸ) :  ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਂ 'ਪੰਜਾਬੀ ਏਕਤਾ ਪਾਰਟੀ' ਰੱਖਿਆ ਗਿਆ। ਇਸ ਮੌਕੇ ਉਨ•ਾਂ ਨਾਲ ਛੇ ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਪਿਰਮਲ ਸਿੰਘ, ਜੱਗਾ ਇਸੋਵਾਲ, ਜਗਦੇਵ ਸਿੰਘ ਕਮਾਲੂ ਤੇ ਮਾਸਟਰ ਬਲਦੇਵ ਸਿੰਘ ਮੌਜੂਦ ਸਨ। ਹਾਲਾਂਕਿ ਉਨ•ਾਂ ਨੇ 8 ਵਿਧਾਇਕਾਂ ਦਾ ਦਾਅਵਾ ਕੀਤਾ ਸੀ। ਨਵੀਂ ਪਾਰਟੀ ਦੇ ਐਲਾਨ ਮੌਕੇ ਖਹਿਰਾ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ। ਉਨ•ਾਂ ਕਿਹਾ ਕਿ ਉਹ ਕਿਸਾਨਾਂ ਨੂੰ ਸਿੱਧੀ ਸਬਸਿਡੀ ਦੇਣਗੇ। ਭ੍ਰਿਸ਼ਟਾਚਾਰ ਨੂੰ ਠੱਲ• ਪਾਉਣਗੇ, ਅਫ਼ਸਰਸ਼ਾਹੀ ਨੂੰ ਟਾਰਗੇਟ ਕੀਤਾ ਜਾਵੇਗਾ, ਲੋਕ ਪਾਲ ਬਿੱਲ ਬਣਾਉਣਗੇ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਏਗੀ।

ਹੋਰ ਖਬਰਾਂ »