ਇਸਲਾਮਾਬਾਦ, 12 ਜਨਵਰੀ, (ਹ.ਬ.) : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਰਹਿੰਦੇ ਸਿੱਖ ਨੌਜਵਾਨ ਪਵਨ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਗਵਰਨਰ ਹਾਊਸ ਦਾ ਲੋਕ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ 'ਤੇ ਨਿਯੁਕਤ ਹੋਣ ਵਾਲਾ ਪਵਨ ਸਿੰਘ ਅਰੋੜਾ ਪਹਿਲਾ ਸਿੱਖ ਹੈ। ਉਹ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਦੇ ਲੋਕ ਸੰਪਰਕ ਅਧਿਕਾਰੀ ਹੋਣਗੇ। ਅਰੋੜਾ ਇਸ ਤੋਂ ਪਹਿਲਾਂ ਨਨਕਾਣਾ ਸਾਹਿਬ ਜ਼ਿਲ੍ਹੇ ਦੇ ਲੋਕ ਸਪੰਰਕ ਅਧਿਕਾਰੀ ਸਨ। ਸ. ਅਰੋੜਾ ਨੇ ਅਪਣੇ ਕੈਰੀਅਰ ਦੀ ਸ਼ੁਰੂਆਤ ਰੇਡੀਓ ਵਿਚ ਐਂਕਰਿੰਗ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਬਹੁਤ ਸਾਰੀਆਂ ਫ਼ਿਲਮਾਂ ਦੀ ਡਬਿੰਗ ਕੀਤੀ, ਛੋਟੀਆਂ ਫਿਲਮਾਂ ਵਿਚ ਅਭਿਨੇਤਾ ਵਜੋਂ ਭੂਮਿਕਾ ਨਿਭਾਈ ਅਤੇ ਮਾਡਲਿੰਗ ਵੀ ਕੀਤੀ। ਆਰ ਜੇ ਅਤੇ ਇਕ ਬਿਹਤਰੀਨ ਮਾਡਲ ਵਜੋਂ ਪਾਕਿਸਤਾਨ ਵਿਚ ਅਪਣੀ ਵਿਸ਼ੇਸ਼ ਪਛਾਣ ਕਾਇਮ ਕਰਨ ਵਾਲੇ ਪਵਨ ਸਿੰਘ ਅਰੋੜਾ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਜਨ ਸੰਪਰਕ ਅਧਿਕਾਰੀ ਵੀ ਰਹਿ ਚੁੱਕੇ ਹਨ।
 

ਹੋਰ ਖਬਰਾਂ »

ਅੰਤਰਰਾਸ਼ਟਰੀ