ਚੰਡੀਗੜ੍ਹ,  16 ਫਰਵਰੀ, (ਹ.ਬ.) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਦੇ ਲਈ ਮੋਗਾ ਦੇ ਨਿਹਾਲ ਸਿੰਘ ਵਾਲਾ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਰੂਬਰੂ ਹੋ ਕੇ ਸੱਤਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਖ਼ਿਲਾਫ਼ ਪੂਰਾ ਦੇਸ਼ ਆਵਾਜ਼ ਚੁੱਕ ਰਿਹਾ ਹੈ। ਲੇਕਿਨ ਕਾਂਗਰਸ ਦੇ ਮੰਤਰੀ ਨਵਜੋਤ ਸਿੱਧੂ ਪਾਕਿਸਤਾਨ ਦੇ ਖ਼ਿਲਾਫ਼ ਮੂੰਹ ਖੋਲ੍ਹਣ ਲਈ ਵੀ ਤਿਆਰ ਨਹੀਂ ਹਨ। ਗੱਲ ਨੂੰ ਪਲਟਦੇ ਹੋਏ ਸਿੱਧੂ ਨੇ ਇੱਕ ਸਵਾਲ ਦੇ ਜਵਾਬ ਵਿਚ ਕਹਿ ਦਿੱਤਾ ਕਿ ਅੱਤਵਾਦੀਆਂ ਨੂੰ ਕੋਈ ਧਰਮ ਜਾਂ ਫੇਰ ਦੇਸ਼ ਨਹੀਂ ਹੁੰਦਾ। 
ਸੁਖਬੀਰ ਬਾਦਲ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਪਾਕਿਸਤਾਨੀ ਹਕੂਮਤ ਦੇ ਇਸ਼ਾਰੇ 'ਤੇ ਹੀ ਪੁਲਵਾਮਾ ਵਿਚ ਅੱਤਵਾਦੀ ਹਮਲਾ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਾਕਿਸਤਾਨ ਸਾਡਾ ਦੋਸ਼ ਹੈ ਜਾਂ ਦੁਸ਼ਮਨ। ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕਰਦੇ ਹੋਏ ਬਾਦਲ ਨੇ ਕਿਹਾ ਕਿ ਮੋਦੀ ਜਿਹਾ ਪ੍ਰਧਾਨ ਮੰਤਰੀ ਮਿਲਣਾ ਦੇਸ਼ ਦੇ ਲਈ  ਕਿਸਮਤ ਵਾਲੀ ਗੱਲ ਹੈ। ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਗਲਾ ਕਰਾਰ ਦਿੰਦੇ ਹੋਏ ਸੁਖਬੀਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ  ਨਾਲ ਯੂਨੀਵਰਸਿਟੀ ਖੋਲ੍ਹਣ ਦੀ ਗੱਲ ਕਰਨ ਵਾਲਾ ਇਮਰਾਨ ਖਾਨ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬੱਚਿਆਂ ਨੂੰ ਮਰਵਾ ਰਿਹਾ ਹੈ।

ਹੋਰ ਖਬਰਾਂ »