ਚੰਡੀਗੜ੍ਹ,  18 ਫਰਵਰੀ, (ਵਿਸ਼ੇਸ਼ ਪ੍ਰਤੀਨਿਧ) : ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਪੰਜਾਬੀ ਭਾਈਚਾਰੇ ਦੇ ਲਈ ਦੁਖ ਦੀ ਖਬਰ ਹੈ। ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ ਹੋ ਗਿਆ ਹੈ।ਦੱਸਿਆ ਜਾ ਰਿਹੈ ਕਿ ਲੰਬੀ ਬਮਾਰੀ ਦੇ ਚਲਦਿਆਂ ਉਹ ਕਾਫੀ ਦਿਨਾਂ ਤੋਂ ਚੰਡੀਗੜ੍ਹ ਦੇ ਪੀਜੀਆਈ ਹਸਤਪਾਲ 'ਚ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਬਾਅਦ ਪੰਜਾਬੀ ਸੰਗੀਤ 'ਚ ਸੋਗ ਦੀ ਲਹਿਰ ਫੈਲ ਗਈ ਹੈ।ਜਾਣਕਾਰੀ ਅਨੁਸਾਰ ਉਸਨੂੰ ਲੀਵਰ ਦੀ ਬਿਮਾਰੀ ਦੇ ਚੱਲਦਿਆਂ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ।

ਹੋਰ ਖਬਰਾਂ »