ਚੰਡੀਗੜ੍ਹ, 13 ਮਾਰਚ, (ਹ.ਬ.) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਦੇ ਤੌਰ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਮਨਮੋਹਨ ਸਿੰਘ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਚੋਣ ਲੜਨ ਦੇ ਇੱਛੁਕ ਨਹੀਂ ਹੈ।  ਗੌਰਤਲਬ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ  ਸੀ ਕਿ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਕਈ ਹੋਰ ਕਾਂਗਰਸੀ ਨੇਤਾਵਾਂ ਦੇ ਬਿਆਨ ਵੀ ਆਏ ਜਿਸ ਵਿਚ ਕਿਹਾ ਗਿਆ ਕਿ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਲੜਨਗੇ। ਮੰਗਲਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸ਼ਨਿੱਚਰਵਾਰ ਨੂੰ ਦਿੱਲੀ ਵਿਚ ਉਨ੍ਹਾਂ ਦੀ ਡਾ. ਮਨਮੋਹਨ ਸਿੰਘ ਨਾਲ ਰਸਮੀ ਮੁਲਾਕਾਤ ਹੋਈ ਸੀ। ਇਸ ਵਿਚ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਚ ਕਾਂਗਰਸ ਦੀ ਚੋਣ ਰਣਨੀਤੀ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਸੀ। ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸੀ ਉਮੀਦਵਾਰਾਂ ਦੇ ਨਾਂ ਬਾਰੇ ਐਲਾਨ ਕਰਨ ਵਿਚ ਹਾਲੇ 10-12 ਦਿਨ ਦਾ ਸਮਾਂ ਲੱਗੇਗਾ। ਕਾਂਗਰਸ ਨੂੰ ਇਸ ਵਿਚ ਕੋਈ ਜਲਦੀ ਨਹੀਂ ਹੈ। 
 

ਹੋਰ ਖਬਰਾਂ »