ਵਹੀ-ਖਾਤਿਆਂ 'ਚ 1 ਕਰੋੜ ਰੁ. ਦਾ ਘਾਟਾ, ਸੀਨਅਰ ਆਗੂਆਂ ਤੋਂ ਫ਼ੰਡ ਮੰਗੇ

ਚੰਡੀਗੜ•, 15 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਦੇ 2 ਸਾਲ ਦੇ ਅੰਦਰ ਹੀ ਸ਼੍ਰੋਮਣੀ ਅਕਾਲੀ ਦਲ ਕੰਗਾਲ ਗਿਆ ਹੈ ਜਿਸ ਦੇ ਵਹੀ-ਖਾਤੇ ਇਕ ਕਰੋੜ ਰੁਪਏ ਦਾ ਘਾਟਾ ਵਿਖਾ ਰਹੇ ਹਨ। ਘਾਟਾ ਪੂਰਾ ਕਰਨ ਲਈ ਸੀਨੀਅਰ ਆਗੂਆਂ ਤੋਂ ਫ਼ੰਡ ਮੰਗੇ ਜਾ ਰਹੇ ਹਨ। ਇਕ ਮੀਡੀਆ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਨੇ ਦੱਸਿਆ ਗਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਲੇਖਾ-ਜੋਖਾ ਪੇਸ਼ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਉਮੀਦਵਾਰਾਂ ਨੂੰ ਦਿੱਤੇ ਜਾਣ ਵਾਲੇ ਫੰਡ ਅਤੇ ਪਾਰਟੀ ਦੀਆਂ ਸਰਗਰਮੀਆਂ ਚਲਾਉਣ ਲਈ ਸੀਨੀਅਰ ਅਕਾਲੀ ਨੇਤਾਵਾਂ ਤੋਂ ਫ਼ੰਡ ਮੰਗੇ ਜਾ ਰਹੇ ਹਨ। ਸੀਨੀਅਰ ਆਗੂ  ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਜ਼ਿਲ•ਾ ਜਥੇਦਾਰਾਂ ਵੱਲੋਂ ਇਕ-ਇਕ ਲੱਖ ਰੁਪਏ ਦਾ ਚੰਦਾ ਪਾਰਟੀ ਨੂੰ ਦਿਤਾ ਜਾਵੇਗਾ। ਇਸੇ ਤਰ•ਾਂ ਹਰ ਜਨਰਲ ਸਕੱਤਰ, ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵੱਲੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਵਰਕਿੰਗ ਕਮੇਟੀ ਮੈਂਬਰ 21 ਹਜ਼ਾਰ ਰੁਪਏ ਦਾ ਯੋਗਦਾਨ ਪਾਵੇਗਾ ਤੇ ਜਨਰਲ ਕੌਂਸਲ ਦੇ ਹਰ ਮੈਂਬਰ ਨੂੰ 5 ਹਜ਼ਾਰ ਰੁਪਏ ਦੇਣ ਲਈ ਆਖਿਆ ਗਿਆ ਹੈ। ਪਾਰਟੀ ਵੱਲੋਂ ਪਹਿਲੀ ਅਪਰੈਲ ਤੋਂ ਮੈਂਬਰਸ਼ਿਪ ਦੀ ਭਰਤੀ ਵੀ ਸ਼ੁਰੂ ਕੀਤੀ ਜਾਵੇਗੀ ਤੇ ਮੈਂਬਰਸ਼ਿਪ ਰਾਹੀਂ ਵੀ ਫੰਡ ਉਪਲਬਧ ਹੋਵੇਗਾ। ਸੂਤਰਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਹਰਸਿਮਰਤ ਕੌਰ ਬਾਦਲ ਨੂੰ 'ਸੁਰੱਖਿਅਤ' ਸੰਸਦੀ ਹਲਕੇ ਤੋਂ ਚੋਣ ਲੜਾਉਣ ਸਬੰਧੀ ਵੀ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿਤੀ। ਮੀਟਿੰਗ ਵਿਚ ਇਸ ਗੱਲ 'ਤੇ ਵੀ ਵਿਚਾਰ ਕੀਤਾ ਗਿਆ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਸਿਆਸੀ ਸੇਕ ਪੰਜਾਬ ਦੇ ਸੀਮਤ ਖੇਤਰ ਤੱਕ ਹੀ ਮਹਿਸੂਸ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦੇਣ ਸਮੇਂ ਅਦਾਲਤ ਵੱਲੋਂ ਕੀਤੀਆਂ ਟਿੱਪਣੀਆਂ ਨੇ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। 

ਹੋਰ ਖਬਰਾਂ »