ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਵੱਖ-ਵੱਖ ਥਾਵਾਂ 'ਤੇ ਮਾਰੇ ਛਾਪੇ

ਮੁਕਤਸਰ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਾਦਲ ਪਰਵਾਰ ਦੇ ਨਜ਼ਦੀਕੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਨੇ ਘੇਰਾ ਕਸਦਿਆਂ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰੇ। ਪਿਛਲੇ ਦਿਨੀਂ ਮੋਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਸੀ ਜਿਸ ਮਗਰੋਂ ਵਿਜੀਲੈਂਸ ਅਫ਼ਸਰਾਂ ਨੇ ਪਹਿਲਾ ਛਾਪਾ ਉਸ ਦੇ ਘਰ ਮਾਰਿਆ। ਐਸ.ਐਸ.ਪੀ. ਅਸ਼ੋਕ ਬਾਠ ਦੀ ਅਗਵਾਈ ਹੇਠ ਕੋਲਿਆਂਵਾਨੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਇਸ ਲੜੀ ਤਹਿਤ ਕੋਲਿਆਂ ਦੇ ਭਰਾ ਦੇ ਘਰ ਵੀ ਰੇਡ ਕੀਤੀ ਗਈ ਪਰ ਉਥੇ ਸਿਰਫ਼ ਕਾਰਿੰਦੇ ਹੀ ਮਿਲੇ। ਪੁਲਿਸ ਨੇ ਕਿਹਾ ਕਿ ਦਿਆਲ ਸਿੰਘ ਕੋਲਿਆਂਵਾਲੀ ਛੇਤੀ ਹੀ ਪੁਲਿਸ ਦੀ ਪਕੜ ਵਿਚ ਹੋਵੇਗਾ।

ਹੋਰ ਖਬਰਾਂ »