ਜਲੰਧਰ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੇ ਪਤਨੀ ਦਾ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਖ਼ੁਦਕੁਸ਼ੀ ਕਰ ਲਈ। ਜਲੰਧਰ ਦੇ ਥਾਣਾ ਰਾਮਾਮੰਡੀ ਅਧੀਨ ਆਉਂਦੇ ਓਲਡ ਦਸਮੇਸ਼ ਨਗਰ ਦੇ ਵਸਨੀਕ ਗੁਰਬਖ਼ਸ਼ ਸਿੰਘ ਨੇ ਮੰਗਲਵਾਰ ਸਵੇਰੇ 6 ਵਜੇ ਦੇ ਕਰੀਬ ਅਣਦੱਸੇ ਕਾਰਨਾਂ ਕਰ ਕੇ ਪਤਨੀ ਵੰਦਨਾ ਨੂੰ ਗੋਲੀ ਮਾਰ ਦਿਤੀ ਅਤੇ ਫਿਰ ਆਪਣੀ ਜ਼ਿੰਦਗੀ ਵੀ ਖ਼ਤਮ ਕਰ ਦਿਤੀ। ਏ.ਐਸ.ਆਈ. ਦੀ 19 ਸਾਲ ਦੀ ਬੇਟੀ ਅਤੇ 17 ਸਾਲ ਦਾ ਬੇਟਾ ਸੰਭਾਵਤ ਤੌਰ 'ਤੇ ਵਾਰਦਾਤ ਵੇਲੇ ਘਰ ਨਹੀਂ ਸਨ। ਵਾਰਦਾਤ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਅਤੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿਤੀ।

ਹੋਰ ਖਬਰਾਂ »