ਫਿਰੋਜ਼ਪੁਰ, 22 ਮਾਰਚ, (ਹ.ਬ.) : ਪੰਜਾਬ ਵਿਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨਾਨਕਪੁਰਾ ਵਿਚ ਵੋਟਾਂ ਨੂੰ ਲੈ ਕੇ ਹੋਈ ਕੁੱਟਮਾਰ ਦੌਰਾਨ ਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ ਪਰ ਸਿੱਖ ਵਿਅਕਤੀ ਨੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।  ਜਿਸ ਨੂੰ ਲੈ ਕੇ ਥਾਣਾ ਮਮਦੋਟ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਵਲੋਂ ਹਾਲੇ ਤੱਕ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹਂੀਂ ਕੀਤੀ ਜਿਸ ਨੂੰ ਲੈ ਕੇ ਪੀੜਤ ਨੇ ਇਨਸਾਫ਼ ਦੀ ਮੰਗ ਕੀਤੀ ਹੈ।  ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਲੋਕਾਂ ਵਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਸ੍ਰੀ ਸਾਹਿਬ ਤੇ ਦਸਤਾਰ ਦੀ ਬੇਅਦਬੀ ਕੀਤੀ ਜਿਸ ਨੂੰ ਲੈ ਕੇ ਉਨ੍ਹਾਂ  ਥਾਣਾ ਮਮਦੋਟ ਵਿਖੇ ਮਾਮਲਾ ਵੀ ਦਰਜ ਕਰਵਾਇਆ ਸੀ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਨੂੰ ਲੈ ਕੇ ਪ੍ਰਸ਼ਾਸਨ ਕੋਲੋਂ ਇਨਸਾਫ ਮੰਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਛੇਤੀ ਇਨਸਾਫ ਦਿਵਾਇਆ ਜਾਵੇ।

ਹੋਰ ਖਬਰਾਂ »