ਚੋਣਾਂ ਦੇ ਰੰਗ ਵਿਚ ਰੰਗੇ ਸਿਆਸਤਦਾਨਾਂ ਨੂੰ ਨਾ ਮਿਲੀ ਫ਼ੁਰਸਤ

ਫ਼ਿਰੋਜ਼ਪੁਰ, 23 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਪਰ ਚੋਣਾਂ ਦੇ ਰੰਗ ਵਿਚ ਰੰਗੇ ਸਿਆਸਤਦਾਨਾਂ ਨੇ ਪੰਜਾਬ ਦੇ ਇਸ ਮਹਾਨ ਸਪੂਤ ਨੂੰ ਸ਼ਰਧਾਂਜਲੀ ਦੇਣਾ ਬਿਹਤਰ ਨਾ ਸਮਝਿਆ।  ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਭੈਣ ਅਮਰ ਕੌਰ ਦਾ ਬੇਟਾ ਪ੍ਰੋਫ਼ੈਸਰ ਜਗਮੋਹਨ ਸਿੰਘ ਵੀ ਖ਼ਾਸ ਤੌਰ 'ਤੇ ਹਾਜ਼ਰ ਰਿਹਾ ਅਤੇ ਸ਼ਹੀਦਾਂ ਦੀ ਯਾਦ ਵਿਚ ਹੁਸੈਨੀਵਾਲਾ ਸਰਹੱਦ 'ਤੇ ਰੇਲਵੇ ਸਟੇਸ਼ਨ ਦੀ ਸ਼ੁਰੂਆਤ ਵੀ ਕੀਤੀ ਗਈ। ਦਿੱਲੀ ਤੋਂ ਵੀ ਸ਼ਹੀਦ ਭਗਤ ਸਿੰਘ ਨੂੰ ਪਿਆਰ ਕਰਨ ਵਾਲੇ ਪੁੱਜੇ ਹੋਏ ਸਨ।

ਹੋਰ ਖਬਰਾਂ »