ਅੰਮ੍ਰਿਤਸਰ, 25 ਮਾਰਚ, (ਹ.ਬ.) : ਤਖ਼ਤ ਸ੍ਰੀ ਪਟਨਾ ਸਾਹਿਬ ਦੇ  ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਪਣੇ ਖ਼ਿਲਾਫ਼ ਜਾਂਚ ਕਰ ਰਹੀ ਸੱਤ ਮੈਂਬਰੀ ਕਮੇਟੀ ਨੂੰ ਸਾਲ 2015 ਵਿਚ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਮਾਫ਼ੀ ਦੇਣ ਸਬੰਧੀ ਸਾਰੇ ਦਸਤਾਵੇਜ਼ ਸੌਂਪ ਦਿੱਤੇ ਹਨ। ਗਿਆਨੀ ਇਕਬਾਲ ਸਿੰਘ ਦੁਆਰਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਪੰਥਕ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ਾਂ ਵਿਚ ਸੁਖਬੀਰ ਬਾਦਲ ਦੇ ਲਈ ਨਵੀਂ ਚੁਣੌਤੀ ਪੈਦਾ ਕਰ ਦਿੱਤੀ ਹੈ।  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਦਿਨ ਪਹਿਲਾਂ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਗਿਆਨੀ Îਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਮੇਟੀ ਨੂੰ ਸੌਂਪੀ ਸੀ ਅਤੇ ਉਸ ਨੂੰ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਸਨ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸੱਤ ਮੈਂਬਰੀ ਕਮੇਟੀ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਗਿਆਨੀ ਇਕਬਾਲ ਸਿੰਘ ਦੇ ਵਿਰੁੱਧ ਇੱਕ ਸਖ਼ਤ ਫ਼ੈਸਲਾ ਲੈ ਸਕਦਾ ਹੈ। ਗਿਆਨੀ ਇਕਬਾਲ ਸਿੰਘ ਨੂੰ ਵਿਆਹੁਤਾ ਹੋਣ ਦੇ ਬਾਵਜੂਦ ਧੋਖੇ ਨਾਲ ਦੂਜਾ ਵਿਆਹ ਕਰਨ ਅਤੇ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਦੌਰਾਨ ਆਚਰਣ ਹੀਨਤਾ ਦੇ ਦੋਸ਼ਾਂ ਦਾ ਜਵਾਬ ਦੇਣ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤੇ ਜਾਣ ਦੀ ਸੰਭਾਵਨਾ ਹੈ। 

ਹੋਰ ਖਬਰਾਂ »