ਨਵੀਂ ਦਿੱਲੀ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੁਲਕ ਵਿਚੋਂ ਗਰੀਬੀ ਦਾ ਖ਼ਾਤਮਾ ਕਰਨ ਦਾ ਨਿਸ਼ਚਾ ਕਰਦਿਆਂ ਅੱਜ ਐਲਾਨ ਕੀਤਾ ਕਿ ਯੂ.ਪੀ.ਏ. ਸਰਕਾਰ ਬਣਨ 'ਤੇ ਮੁਲਕ ਦੇ ਗ਼ਰੀਬਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਮੁਹੱਈਆ ਕਰਵਾਏ ਜਾਣਗੇ।  ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਦੇਸ਼ ਦੇ ਸਭ ਤੋਂ ਗਰੀਬ 20 ਫ਼ੀ ਸਦੀ ਪਰਵਾਰਾਂ ਨੂੰ ਇਹ ਸਹੂਲਤ ਦਿਤੀ ਜਾਵੇਗੀ। ਰਾਹੁਲ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ 'ਤੇ ਗ਼ਰੀਬਂ ਨੂੰ ਜੜੋਂ ਖ਼ਤਮ ਕਰ ਦਿਤਾ ਜਾਵੇਗਾ। ਉਨ•ਾਂ ਦੱਸਿਆ ਕਿ ਘੱਟੋ-ਘੱਟ ਆਮਦਨ ਯੋਜਨਾ ਨੂੰ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਅਤੇ ਗਰੀਬਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ ਰਕਮ ਜਮ•ਾਂ ਕਰਵਾਈ ਜਾਵੇਗੀ। ਕਾਂਗਰਸ ਦੀ ਇਸ ਯੋਜਨਾ ਨੂੰ ਮਨਰੇਗਾ-2 ਮੰਨਿਆ ਜਾ ਰਿਹਾ ਹੈ। ਬੀਜੇਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਂਦਿਆਂ ਰਾਹੁਲ ਨੇ ਕਿਹਾ ਕਿ ਪੰਜ ਸਾਲ ਦੌਰਾਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਗਰਸ ਸਰਕਾਰ ਆਉਣ 'ਤੇ ਗਰੀਬਾਂ ਨਾਲ ਨਿਆਂ ਕੀਤਾ ਜਾਵੇਗਾ।

ਹੋਰ ਖਬਰਾਂ »