ਔਟਵਾ, 11 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਰਹਿ ਰਹੇ ਅਤੇ ਇਥੇ ਆਉਣ ਦੀ ਯੋਜਨਾ ਬਣਾ ਰਹੇ ਪ੍ਰਵਾਸੀਆਂ ਦੇ ਹਿਤਾਂ ਦੀ ਰਾਖੀ ਕਰਨ ਲਈ ਫ਼ੈਡਰਲ ਸਰਕਾਰ ਨੇ ਬੀਤੇ ਦਿਨ ਇਕ ਨਵਾਂ ਕਾਨੂੰਨ ਪੇਸ਼ ਕਰ ਦਿਤਾ ਹੈ। ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਕਿਹਾ ਕਿ ਇਸ ਕਾਨੂੰਨ ਰਾਹੀਂ ਫ਼ਰਜ਼ੀ ਇੰਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇਗੀ ਜੋ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫ਼ਸਾ ਕੇ ਉਨ•ਾਂ ਦੀ ਜ਼ਿੰਦਗੀ ਭਰ ਦੀ ਕਮਾਈ ਲੁੱਟ ਲੈਂਦੇ ਹਨ। ਉਨ•ਾਂ ਕਿਹਾ ਕਿ ਨਵੇਂ ਕਾਨੂੰਨ ਰਾਹੀਂ ਕੈਨੇਡਾ ਵਿਚ ਇੰਮੀਗ੍ਰੇਸ਼ਨ ਸਲਾਹਕਾਰਾਂ ਦੇ ਨਿਗਰਾਨ ਵਜੋਂ ਕੰਮ ਕਰ ਰਹੇ ਕਾਲਜ ਆਫ਼ ਇੰਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਨੂੰ ਨਵੀਆਂ ਤਾਕਤਾਂ ਮਿਲ ਜਾਣਗੀਆਂ ਅਤੇ ਉਹ ਧੋਖਾਧੜੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇਗਾ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇੰਮੀਗ੍ਰੇਸ਼ਨ ਸਲਾਹਕਾਰਾਂ ਲਈ ਲਾਇਸੰਸ ਲਾਜ਼ਮੀ ਬਣਾਉਣ ਦੀ ਪ੍ਰਕਿਰਿਆ 'ਤੇ ਵੀ ਵਿਚਾਰ ਵਟਾਂਦਰਾ ਸ਼ੁਰੂ ਕੀਤਾ ਜਾਵੇ। ਦੱਸ ਦੇਈਏ ਕਿ ਕੈਨੇਡਾ ਸਰਕਾਰ ਪਹਿਲਾਂ ਹੀ ਮਾਨਤਾ ਪ੍ਰਾਪਤ ਸਲਾਹਕਾਰਾਂ ਦੀ ਨਿਗਰਾਨੀ ਹਿਤ 52 ਮਿਲੀਅਨ ਡਾਲਰ ਖ਼ਰਚ ਕਰਨ ਦਾ ਵਾਅਦਾ ਕਰ ਚੁੱਕੀ ਹੈ। 

ਹੋਰ ਖਬਰਾਂ »