ਚੰਡੀਗੜ , 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਲਾਚੌਰ ਤੋਂ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਹ 74 ਵਰਿ•ਆਂ ਦੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਗੁੱਜਰ ਆਗੂ ਚੌਧਰੀ ਨੰਦ ਲਾਲ ਕੈਂਸਰ ਤੋਂ ਪੀੜਤ ਸਨ ਜਿੰਨ੍ਹਾਂ  ਨੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ ਹਨ ਅਤੇ ਉਨ੍ਹਾਂ  ਦਾ ਅੰਤਮ ਸਸਕਾਰ ਸੋਮਵਾਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਚੌਧਰੀ ਨੰਦ ਲਾਲ 1997 ਤੋਂ 2017 ਦਰਮਿਆਨ ਚਾਰ ਵਾਰ ਵਿਧਾਇਕ ਚੁਣੇ ਗਏ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਖਬਰਾਂ »