ਰੋਪੜ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਰੋਪੜ-ਬਲਾਚੌਰ ਸੜਕ 'ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪਿੰਡ ਪਨਿਆਲੀ ਨਾਲ ਸਬੰਧਤ ਨੌਜਵਾਨ ਆਪਸ ਵਿਚ ਚਚੇਰੇ ਭਰਾ ਸਨ ਅਤੇ ਵਿਸਾਖੀ ਮੌਕੇ ਗੁਰਦਵਾਰਾ ਟਿੱਬੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਨੌਜਵਾਨਾਂ ਦੀ ਪਛਾਣ ਹਰਮਨ ਸਿੰਘ ਅਤੇ ਜਸਕਰਨ ਸਿੰਘ ਵਜੋਂ ਕੀਤੀ ਗਈ ਹੈ ਜਿਨ•ਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲਾ ਟੈਂਪੋ ਟਰੈਵਲਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਹੋਰ ਖਬਰਾਂ »