ਟੋਰਾਂਟੋ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੇ ਲੁਧਿਆਣਾ ਜ਼ਿਲ•ੇ ਨਾਲ ਸਬੰਧਤ ਹਰਦਮ ਮਾਂਗਟ ਨੂੰ ਕੈਨੇਡਾ ਦੀ ਲਿਬਰਲ ਪਾਰਟੀ ਦੀ ਉਨਟਾਰੀਓ ਇਕਾਈ ਦਾ ਕਾਰਜਕਾਰੀ ਮੀਤ ਪ੍ਰਧਾਨ ਚੁਣਿਆ ਗਿਆ ਹੈ। ਰੇਂਜਰ ਫ਼ਾਇਨਾਂਸ਼ੀਅਲ ਦੇ ਸਾਬਕਾ ਮੁਖੀ ਹਰਦਮ ਮਾਂਗਟ ਨੇ ਲਿਬਰਲ ਪਾਰਟੀ ਵੱਲੋਂ ਉਨ•ਾਂ ਉਪਰ ਵਿਖਾਏ ਭਰੋਸੇ 'ਤੇ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕੈਨੇਡਾ ਵਿਚ ਅਕਤੂਬਰ ਦੌਰਾਨ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਹਰਦਮ ਮਾਂਗਟ ਦੀ ਨਿਯੁਕਤੀ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਲਿਬਰਲ ਪਾਰਟੀ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ ਰਹੀ ਸੀ ਅਤੇ ਪਾਰਟੀ ਪੰਜਾਬੀ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਹੋਰ ਖਬਰਾਂ »