ਅੰਬਾਲਾ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਹਰਿਆਣਾ ਦੇ ਅੰਬਾਲਾ ਸ਼ਹਿਰ ਵਿਚ ਆਈ.ਜੀ. ਦਫ਼ਤਰ ਵਿਖੇ ਤੈਨਾਤ ਅਵਤਾਰ ਸਿੰਘ ਦਾ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਕਤਲ ਕਰ ਦਿਤਾ। ਦੱਸਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਦੀ ਕਮਲਜੀਤ ਸਿੰਘ ਨਾਂ ਦੇ ਸ਼ਖਸ ਨਾਲ ਪੁਰਾਣੀ ਰੰਜਿਸ਼ ਸੀ ਅਤੇ ਕਲ ਦੇਰ ਰਾਹਤ ਉਸ ਦਾ ਕਤਲ ਕਰ ਦਿਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਅਵਤਾਰ ਸਿੰਘ ਆਪਣੇ ਸਾਥੀਆਂ ਨਾਲ ਡਿਨਰ ਕਰਨ ਆਇਆ ਸੀ ਅਤੇ ਉਸੇ ਵੇਲੇ ਕਮਲਜੀਤ ਨੇ ਆਪਣੇ ਸਾਥੀਆਂ ਨਾਲ ਅਵਤਾਰ ਸਿੰਘ ਨੂੰ ਘੇਰ ਕੇ ਡਾਂਗਾਂ ਨਾਲ ਕੁੱਟਣਾ ਸ਼ੁਰੂ ਕਰ ਦਿਤਾ। ਗੰਭੀਰ ਜ਼ਖ਼ਮੀ ਹਾਲਤ ਵਿਚ ਅਵਤਾਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ• ਲਿਆਂਦਾ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਦਿਆਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

ਹੋਰ ਖਬਰਾਂ »