ਚੰਡੀਗੜ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) :  ਕੈਨੇਡਾ ਸਰਕਾਰ ਦੀ ਅਤਿਵਾਦੀ ਚੁਣੌਤੀਆਂ ਬਾਰੇ ਰਿਪੋਰਟ ਵਿਚੋਂ ਖਾਲਿਸਤਾਨੀਆਂ ਨਾਲ ਸਬੰਧਤ ਹਵਾਲੇ ਹਟਾਉਣ ਬਾਰੇ ਜਸਟਿਨ ਟਰੂਡੋ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਭਾਰਤ ਅਤੇ ਸਮੁੱਚੇ ਸੰਸਾਰ ਦੀ ਸੁਰੱਖਿਆ ਲਈ ਖਤਰਾ ਕਰਾਰ ਦਿਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਫੈਸਲੇ 'ਤੇ ਗੁੱਸਾ ਪ੍ਰਗਟ  ਕਰਦਿਆਂ ਕਿਹਾ ਕਿ ਇਸ ਦਾ ਸਪਸ਼ਟ ਉਦੇਸ਼ ਅਕਤੂਬਰ ਵਿਚ ਹੋਣ ਵਾਲੀਆਂ ਚੋਣਾਂ ਦੌਰਾਨ ਆਪਣੇ ਸਿਆਸੀ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ  ਕਿਹਾ ਕਿ ਇਸ ਨਾਲ ਲੰਮੇ ਸਮੇਂ ਦੌਰਾਨ ਭਾਰਤ-ਕੈਨੇਡਾ ਸਬੰਧਾਂ 'ਤੇ ਗੰਭੀਰ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਇਸ ਫੈਸਲੇ ਰਾਹੀਂ ਅੱਗ ਨਾਲ ਖੇਡ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ  ਨੇ ਖੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ  ਦੇ ਭਾਰਤ ਦੌਰੇ ਦੌਰਾਨ ਸਬੂਤ ਪੇਸ਼ ਕੀਤੇ ਸਨ ਜੋ ਕੈਨੇਡਾ ਦੀ ਧਰਤੀ ਨੂੰ ਵੱਖਵਾਦੀ ਖਾਲਿਸਤਾਨੀ ਵਿਚਾਰਧਾਰਾ ਦੇ ਪਸਾਰ ਅਤੇ ਮਿੱਤਰ ਦੇਸ਼ ਦੇ ਵਿਰੁੱਧ ਵਰਤੇ ਜਾਣ ਸਬੰਧੀ ਸਨ। ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਨੂੰ ਕੈਨੇਡਾ ਤੋਂ ਭਾਰਤ ਵਿੱਚ ਅੱਤਵਾਦੀ ਸਰਗਰਮੀਆਂ ਲਈ ਵਿੱਤ ਮੁਹੱਈਆ ਕਰਾਉਣ ਵਿੱਚ ਸ਼ਾਮਲ ਖਾਲਿਸਤਾਨੀ ਕਾਰਕੁੰਨਾਂ ਬਾਰੇ ਸੂਚਨਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪਸ਼ਟ ਤੱਥ ਹੈ ਕਿ ਟਰੂਡੋ ਦੀ ਪਾਰਟੀ ਵਾਸਤੇ ਅਜਿਹੇ ਕਾਰਕੁੰਨਾਂ ਅਤੇ ਵੱਖਵਾਦੀਆਂ ਦੁਆਰਾ ਲਹਿਰਾਂ ਬਹਿਰਾਂ ਲਾਈਆਂ ਹਨ। ਉਨ•ਾਂ ਨੇ ਵੱਖ ਵੱਖ ਖਾਲਿਸਤਾਨੀ ਹਵਾਲੇ ਹਟਾਉਣ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਨਵੀਂ ਚੁਣੌਤੀ ਰਿਪੋਰਟ ਵਿੱਚੋ ਖਾਲਿਸਤਾਨੀ ਸੰਗਠਨਾਂ ਨੂੰ ਬਾਹਰ ਰੱਖਣਾ ਸ਼ਾਂਤੀ ਪਸੰਦ ਵਿਸ਼ਵ ਭਾਈਚਾਰੇ ਦੀਆਂ ਨਜ਼ਰਾਂ ਵਿੱਚ ਨਾ ਮੁਆਫ਼ੀਯੋਗ ਕਾਰਾ ਹੈ। 

ਹੋਰ ਖਬਰਾਂ »