ਨਵੀਂ ਦਿੱਲੀ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਸੁਪਰੀਮ ਕੋਰਟ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਦਿਆਂ 22 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ।  ਦਰਅਸਲ ਪਿਛਲੇ ਦਿਨੀਂ ਰਾਫ਼ੇਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਨਾਲ ਸਬੰਧਤ ਮੁਕੱਦਮੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਭਾਰਤ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਗੁਪਤ ਦਸਤਾਵੇਜ਼ਾਂ ਨੂੰ ਸਬੂਤ ਮੰਨਿਆ ਜਾ ਸਕਦਾ ਹੈ। ਇਸ 'ਤੇ ਟਿੱਪਣੀ ਕਰਦਿਆਂ ਰਾਹੁਲ ਨੇ ਆਖਿਆ ਸੀ ਕਿ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਕਿ ਰਾਫ਼ੇਲ ਜਹਾਜ਼ ਸੌਦੇ ਵਿਚ ਘਪਲਾ ਹੋਇਆ ਅਤੇ ਚੌਕੀਦਾਰ ਹੀ ਚੋਰ ਹੈ ਜਿਸ ਨੇ ਦੇਸ਼ ਦੇ 30 ਹਜ਼ਾਰ ਕਰੋੜ ਰੁਪਏ ਚੋਰੀ ਕਰ ਕੇ ਅਨਿਲ ਅੰਬਾਲੀ ਨੂੰ ਦਿਤੇ। ਰਾਹੁਲ ਗਾਂਧੀ ਦੇ ਇਸ ਬਿਆਨ ਵਿਰੁੱਧ ਭਾਜਪਾ ਆਗੂ ਮਿਨਾਕਸ਼ੀ ਲੇਖੀ ਨੇ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿਤਾ ਹੈ ਕਿ ਉਸ ਦੇ ਫ਼ੈਸਲੇ ਵਿਚ ਅਜਿਹੀ ਕੋਈ ਟਿੱਪਣੀ ਨਹੀਂ ਕੀਤੀ ਗਈ ਅਤੇ ਫ਼ੈਸਲਾ ਕਾਨੂੰਨੀ ਸਵਾਲ 'ਤੇ ਆਧਾਰਤ ਸੀ।

ਹੋਰ ਖਬਰਾਂ »