ਪਟਿਆਲਾ, 19 ਅਪ੍ਰੈਲ, (ਹ.ਬ.) : ਸਰਪ੍ਰਸਤ ਰਣਜੀਤ ਸਿੰਘ ਸਿੱਧੂ, ਜਰਨਲ ਸਕੱਤਰ ਸਮਾਜ ਸੇਵਕ ਹਰਨੇਕ ਸਿੰਘ ਮਹਲ, ਗਗਨ  ਸ਼ਰਮਾ, ਪ੍ਰਧਾਨ ਸਰਬਜੀਤ ਸਿੰਘ ਹੈਪੀ ਪਟਿਆਲਾ ਮੀਡੀਆ ਐਕਸ਼ਨ ਫਾਰ ਹਿਊਮਨ ਰਾਈਟਸ ਪ੍ਰੋਟੈਕਸ਼ਨ ਦੀ ਪੰਜ ਮੈਂਬਰੀ ਕਮੇਟੀ ਦੇ ਅਧਿਕਾਰੀਆਂ ਵਲੋਂ ਚੋਣ ਕਮਿਸ਼ਨ ਪੰਜਾਬ ਨੂੰ ਚੰਡੀਗੜ੍ਹ ਵਿਚ ਚੋਣ ਕਮਿਸ਼ਨ ਪੰਜਾਬ ਦੇ ਇੰਚਾਰਜ ਗੁਰਪਾਲ ਸਿੰਘ ਚਹਲ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਸੰਸਥਾ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਮੰਗ ਸਮਾਜ ਦੀ ਭਲਾਈ ਦੇ ਲਈ ਹੈ। ਅਸੀਂ ਭਾਰਤੀ ਚੋਣ ਕਮਿਸ਼ਨ ਨੂੰ ਇਹ ਮੰਗ ਪੱਤਰ ਭੇਜ ਕੇ ਉਮੀਦ ਕਰਾਂਗੇ ਕਿ ਉਮੀਦਵਾਰਾਂ ਦੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਉਮੀਦਵਾਰਾਂ ਦਾ ਡੋਪ ਟੈਸਟ ਅਤੇ ਚੋਣ ਮੈਨੀਫੈਸਟੋ ਕਾਨੂੰਨੀ ਦਾÎÂਰੇ ਵਿਚ ਸ਼ਾਮਲ ਕਰ ਲਿਆ ਜਾਵੇਗਾ। ਮੀਡੀਆ ਐਕਸ਼ਨ ਵਾਰਫ ਹਿਊਮਨ ਰਾਈਟਸ ਪ੍ਰੋਟੈਕਸ਼ਨ ਮੈਂਬਰਾਂ ਨੇ ਕਿਹਾ ਕਿ ਅਸੀਂ ਛੇਤੀ ਹੀ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾ ਕੇ ਇਸ ਮਾਮਲੇ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਦਿਵਾਉਣ ਦੀ ਮੰਗ ਕਰਾਂਗੇ।

ਹੋਰ ਖਬਰਾਂ »

ਹਮਦਰਦ ਟੀ.ਵੀ.