ਚੰਡੀਗੜ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਲੋਕ ਸਭਾ ਚੋਣਾਂ ਤਹਿਤ ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੀ ਪ੍ਰਕਿਰਿਆ ਸੋਮਵਾਰ 22 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਅਤੇ 2 ਮਈ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਚੁੱਕੀ ਹੈ ਜਦਕਿ ਅਕਾਲੀ ਦਲ ਵੱਲੋਂ ਬਠਿੰਡਾ ਅਤੇ ਫ਼ਿਰੋਜ਼ੁਪਰ ਤੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ 22 ਅਪ੍ਰੈਲ ਤੋਂ ਪਰਚੇ ਦਾਖ਼ਲ ਕੀਤੇ ਜਾ ਸਕਣਗੇ ਅਤੇ ਅੰਤਮ ਮਿਤੀ 29 ਅਪ੍ਰੈਲ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 2 ਮਈ ਤੈਅ ਕੀਤੀ ਗਈ ਹੈ। ਨਾਮਜ਼ਦਗੀ ਪੱਤਰ ਜ਼ਿਲ•ਾ ਪ੍ਰਬੰਧਕੀ ਕੰਪੈਲਕਸ ਵਿਖੇ ਸਥਿਤ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ•ਾਂ ਕਰਵਾਏ ਜਾ ਸਕਦੇ ਹਨ।  27 ਅਤੇ ਅਤੇ 28 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਸਵੀਕਾਰ ਨਹੀਂ ਕੀਤੇ ਜਾਣਗੇ। ਡਾ. ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਦੇਸ਼ ਦੇ ਕਿਸੇ ਵੀ ਲੋਕ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁੱਕ ਉਮੀਦਵਾਰ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰਨੀ ਹੋਵੇਗੀ।

ਹੋਰ ਖਬਰਾਂ »