ਵਾਸ਼ਿੰਗਟਨ, 15 ਮਈ, (ਹ.ਬ.) : ਅਮਰੀਕਾ 70 ਤੋਂ ਜ਼ਿਆਦਾ ਨਾਜਾਇਜ਼ ਪਾਕਿਸਤਾਨੀ ਨਾਗਰਿਕਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਗਲਵਾਰ ਨੂੰ ਖੁਦ ਇਹ ਜਾਣਕਾਰੀ ਸਾਂਝੀ ਕੀਤੀ। ਵਿਦੇਸ਼ ਮਾਮਲਿਆਂ ਦੀ ਨੈਸ਼ਨਲ ਅਸੈਂਬਲੀ ਸਟੈਂਡਿੰਗ ਕਮੇਟੀ ਨੂੰ ਜਾਣਕਾਰੀ ਦਿੰਦੇ ਹੋਏ ਕੁਰੈਸ਼ੀ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਉਥੇ ਉਨ੍ਹਾਂ 'ਤੇ ਇਮੀਰਗੇਸ਼ਨ  ਉਲੰਘਣ, ਅਪਰਾਧਕ ਆਚਰਣ ਸਣੇ ਕਈ ਹੋਰ ਗੰਭੀਰ ਦੋਸ਼ ਲਗਾਏ ਗਏ ਹਨ। ਅਮਰੀਕਾ ਹੁਣ ਇਨ੍ਹਾਂ ਲੋਕਾਂ ਨੂੰ ਡਿਪੋਰਟ ਕਰ ਰਿਹਾ ਹੈ। ਪਾਕਿਸਤਾਨ ਨੇ ਅਮਰੀਕਾ ਤੋਂ ਪਾਕਿਸਤਾਨੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਬਾਰੇ ਵਿਚ ਕਾਨੂੰਨੀ ਕਾਰਵਾਈ ਨੂੰ ਪੂਰਾ ਕਰਨ ਦੇ ਲਈ ਕਿਹਾ ਹੈ। ਦੱਸ ਦੇਈਏ ਕਿ ਅਮਰੀਕਾ ਵਿਚ ਇਸ ਤੋਂ ਪਹਿਲਾਂ ਵੀ ਟਰੰਪ ਪ੍ਰਸ਼ਾਸਨ ਨੇ ਨਾਜਾਇਜ਼ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਇÂ ਪਹਿਲੀ ਕਾਰਵਾਈ ਕੀਤੀ ਗਈ ਜਿਸ ਵਿਚ ਪਾਕਿਸਤਾਨੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਹੋਰ ਖਬਰਾਂ »