ਵਾਸ਼ਿੰਗਟਨ, 18 ਮਈ (ਹਮਦਰਦ ਸਮਾਚਾਰ ਸੇਵਾ): ਵਾਸ਼ਿੰਗਟਨ ਜ਼ਿਲ•ੇ ਦੇ ਬੇਲਿੰਗਮ ਸ਼ਹਿਰ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸਾਲਾਨਾ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਮੌਕੇ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਨੂੰ ਸੰਗਤ ਲਈ ਖੋਲਿ•ਆ ਗਿਆ, ਜਿੱਥੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕੰਮ ਨਿਰਮਾਣ ਅਧੀਨ ਹੈ ਅਤੇ ਕਾਫ਼ੀ ਕੁਝ ਕਰਨ ਨੂੰ ਪਿਆ ਹੈ। ਗੁਰਦੁਆਰਾ ਸਾਹਿਬ ਦੀ ਰਸੋਈ ਅਤੇ ਲੰਗਰ ਹਾਲ ਦਾ ਕੰਮ ਪੂਰਾ ਹੋਣ ਵਾਲਾ ਹੈ ਅਤੇ ਉਮੀਦ ਲਗਾਈ ਜਾ ਰਹੀ ਹੈ ਕਿ ਇਹ ਕੰਮ ਅਗਲੇ ਦੋ ਮਹੀਨਿਆਂ ਤੱਕ ਪੂਰਾ ਕਰ ਦਿੱਤਾ ਜਾਵੇਗਾ। ਸਿੱਖ ਸਮੁਦਾਇ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਬੇਲਿੰਗਮ ਵਰਗੇ ਛੋਟੇ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੀ ਵੱਡੀ ਇਮਾਰਤ ਬਣਾਉਣ 'ਚ ਸ਼ਹਿਰ ਵਾਸੀਆਂ ਨੇ ਕਾਫ਼ੀ ਮਦਦ ਕੀਤੀ ਹੈ। ਇਸ ਗੁਰਦੁਆਰਾ ਸਾਹਿਬ ਦੀ ਪਹਿਲੀ ਇਮਾਰਤ ਛੋਟੀ ਹੋਣ ਕਾਰਨ ਸੰਗਤ ਦੀ ਸੰਭਾਲ ਕਰਨੀ ਮੁਸ਼ਕਲ ਹੋ ਰਹੀ ਸੀ ਜਿਸ ਦੇ ਚਲਦਿਆਂ ਗੁਰਦੁਆਰਾ ਸਾਹਿਬ ਦੀ ਵੱਡੀ ਇਮਾਰਤ ਦਾ ਕੰਮ ਸ਼ੁਰੂ ਕੀਤਾ ਗਿਆ। ਗੁਰਦੁਆਰਾ ਸਾਹਿਬ 'ਚ ਪ੍ਰੋਗਰਾਮ ਦੀ ਪ੍ਰਬੰਧਕ ਟੀਮ ਨੇ ਦੂਰੋਂ ਨੇੜੋਂ ਚੱਲ ਕੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖ਼ਾਸ ਕਰ ਕੇ ਕੈਨੇਡਾ ਵਾਸੀਆਂ ਦਾ ਸ਼ੁਕਰਾਨਾ ਕੀਤਾ ਜਿਨ•ਾਂ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਪੂਰਾ ਯੋਗਦਾਨ ਪਾਇਆ। ਪ੍ਰਬੰਧਕ ਟੀਮ ਦਾ ਕਹਿਣਾ ਹੈ ਕਿ ਇਸ ਸਾਲ ਪ੍ਰੋਗਰਾਮ 'ਚ ਰਿਕਾਰਡ ਤੋੜ ਇਕੱਠ ਨੂੰ ਸੰਬੋਧਨ ਕੀਤਾ ਗਿਆ ਹੈ ਜੋ ਕਿ ਬਹੁਤ ਖ਼ੁਸ਼ੀ ਵਾਲੀ ਗੱਲ ਹੈ। ਸੰਗਤਾਂ ਨਾਲ ਆਸ ਪਾਸ ਵਾਲੇ ਖੇਤ ਅਤੇ ਗਲੀਆਂ ਭਰ ਗਈਆਂ ਸਨ। 

ਹੋਰ ਖਬਰਾਂ »