ਇੰਡੀਆਨਾਪੋਲਿਸ, 18 ਮਈ (ਵਿਸ਼ੇਸ਼ ਪ੍ਰਤੀਨਿਧ) :  ਅਮਰੀਕਾ ਦੇ ਇੰਡੀਆਨਾਪੋਲਿਸ ਸ਼ਹਿਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ 19 ਸਾਲ ਦੇ ਵਰੁਣਦੀਪ ਸਿੰਘ ਬੜਿੰਗ ਅਤੇ 22 ਸਾਲ ਦੇ ਦਵਨੀਤ ਸਿੰਘ ਚਹਿਲ ਵਜੋਂ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇੰਡੀਆਨਾਪੋਲਿਸ ਦੇ ਬਾਹਰੀ ਇਲਾਕੇ ਫ਼ਿਸ਼ਰਜ਼ ਸਿਟੀ ਨਾਲ ਸਬੰਧਤ ਤਿੰਨ ਨੌਜਵਾਨ ਕਾਰ ਵਿਚ ਜਾ ਰਹੇ ਸਨ ਜੋ ਅਚਾਨਕ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾਅ ਗਈ। ਕਾਰ, ਦਵਨੀਤ ਸਿੰਘ ਚਲਾ ਰਿਹਾ ਸੀ ਅਤੇ ਪੁਲਿਸ ਮੁਤਾਬਕ ਉਸ ਨੇ ਸੀਟ ਬੈਲਟ ਨਹੀਂ ਪਹਿਨੀ ਹੋਈ ਸੀ। ਹਾਦਸੇ ਦੌਰਾਨ ਜ਼ਖ਼ਮੀ ਹੋਏ ਗੁਰਜੋਤ ਸਿੰਘ ਸੰਧੂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਾਂਚਕਰਤਾਵਾਂ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਮਰੀਕਾ ਵਿਚ ਵਸਦੇ ਸਮੁੱਚੀ ਸਿੱਖ ਭਾਈਚਾਰੇ ਵੱਲੋਂ ਪੀੜਤ ਪਰਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.