ਚੰਡੀਗੜ, 19 ਮਈ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਦੀ ਕਰੜੇ ਸ਼ਬਦਾਂ ਵਿਚ ਨੁਕਤਾਚੀਨੀ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਦੇ ਸੁਪਨੇ ਵੇਖ ਰਿਹਾ ਹੈ। ਬਾਦਲਾਂ ਨਾਲ ਫਰੈਂਡਲੀ ਮੈਚ ਦੀ ਟਿੱਪਣੀ ਤੋਂ ਤਲਖੀ ਵਿਚ ਆਏ ਕੈਪਟਨ ਨੇ ਕਿਹਾ ਕਿ ਜੇ ਸਿੱਧੂ ਸੱਚਾ ਕਾਂਗਰਸੀ ਹੈ ਤਾਂ ਉਸ ਨੂੰ ਆਪਣੀ ਸ਼ਿਕਾਇਤ ਸਹੀ ਮੰਚ 'ਤੇ ਉਠਾਉਣੀ ਚਾਹੀਦੀ ਸੀ ਅਤੇ ਵੋਟਾਂ ਤੋਂ ਐਨ ਪਹਿਲਾਂ ਇਹ ਤਮਾਸ਼ਾ ਨਹੀਂ ਕਰਨਾ ਚਾਹੀਦਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸੀਆਂ ਦੀ ਬੁਖਲਾਹਟ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਪਾਰਟੀ ਨੂੰ ਚੋਣਾਂ ਵਿਚ ਵੱਡੀ ਹਾਰ ਦੇ ਆਸਾਰ ਨਜ਼ਰ ਆਉਣ ਲੱਗੇ ਹਨ। 

ਹੋਰ ਖਬਰਾਂ »