ਲੁਧਿਆਣਾ, 23 ਮਈ, (ਹ.ਬ.) : ਲੁਧਿਆਣਾ ਲੋਕ ਸਭਾ ਹਲਕੇ ਤੋਂ ਇੱਕ ਵਾਰ ਮੁੜ ਕਾਂਗਰਸ ਨੇ ਬਾਜ਼ੀ ਮਾਰ ਲਈ। ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬਾਕੀ ਉਮੀਦਵਾਰਾਂ ਨੂੰ ਪਿੱਛੇ ਛੱਡਦੇ ਹੋਏ 76498 ਵੋਟਾਂ ਦੇ ਫਰਕ ਨਾਲ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਰਵਨੀਤ ਸਿੰਘ ਬਿੱਟੂ ਨੇ 3832284 ਵੋਟਾਂ ਹਾਸਲ ਕਰਕੇ ਪੀਡੀਏ ਦੇ ਉਮੀਦਵਾਰ ਸਿਮਰਜੀਤ ਬੈਂਸ ਨੂੰ ਹਰਾਇਆ। ਸਿਮਰਜੀਤ ਬੈਂਸ ਨੂੰ 306786 ਵੋਟਾਂ ਹਾਸਲ ਹੋਈਆਂ ਹਨ ਜਦ ਕਿ ਅਕਾਲੀ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ 298963 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਪ੍ਰੋ ਤੇਜਪਾਲ ਸਿੰਘ ਗਿੱਲ ਨੂੰ ਸਿਰਫ 15794 ਵੋਟਾਂ ਹੀ ਹਾਸਲ ਹੋ ਸਕੀਆਂ।

ਹੋਰ ਖਬਰਾਂ »