ਡੇਟਨ, 3 ਜੂਨ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਓਹਾਇਓ ਸੂਬੇ ਵਿਚ ਆਲਮੀ ਜੰਗਾਂ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਯਾਦ ਕਰਦਿਆਂ ਪਰੇਡ ਕੱਢੀ ਗਈ ਜਿਸ ਵਿਚ ਸਿੱਖ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਆਲਮੀ ਜੰਗਾਂ ਦੌਰਾਨ ਸ਼ਹੀਦ ਹੋਏ ਫ਼ੌਜੀਆਂ ਦਾ ਹਰ ਸਾਲ ਯਾਦਗਾਰੀ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਇਸੇ ਤਹਿਤ ਓਹਾਇਓ ਦੇ ਸਪਿੰ੍ਰਗਫ਼ੀਲਡ ਸ਼ਹਿਰ ਵਿਖੇ ਮੈਮੋਰੀਅਲ ਡੇਅ ਉਤਸ਼ਾਹ ਨਾਲ ਮਨਾਇਆ ਗਿਆ। ਯਾਦਗਾਰੀ ਦਿਹਾੜੇ ਦੀ ਪਰੇਡ ਵਿਚ ਵੱਖ ਵੱਖ ਵਿਭਾਗਾਂ, ਜਥੇਬੰਦੀਆਂ, ਵਿਦਿਅਕ ਅਤੇ ਧਾਰਮਿਕ ਅਦਾਰਿਆਂ ਨਾਲ ਸਬੰਧਤ ਫਲੋਟ ਵੀ ਸ਼ਾਮਲ ਕੀਤੇ ਗਏ। ਸਿੱਖ ਫਲੋਟ ਰਾਹੀਂ ਸ਼ਹੀਦ ਸਿੱਖ ਫ਼ੌਜੀਆਂ ਬਾਰੇ ਜਾਣਕਾਰੀ ਦਿਤੀ ਗਈ। ਪਰੇਡ ਵਿਚ ਸ਼ਾਮਲ ਅਵਤਾਰ ਸਿੰਘ ਨੇ ਕਿਹਾ ਕਿ ਸਤੰਬਰ 2001 ਦੇ ਹਮਲੇ ਮਗਰੋਂ ਅਮਰੀਕਾ ਵਿਚ ਸਿੱਖਾਂ 'ਤੇ ਨਸਲੀ ਹਮਲੇ ਵਧ ਗਏ ਜਿਨ•ਾਂ ਦੇ ਮੱਦੇਨਜ਼ਰ ਅਮਰੀਕੀ ਲੋਕਾਂ ਨੂੰ ਸਿੱਖ ਧਰਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣੀ ਲਾਜ਼ਮੀ ਹੈ।

ਹੋਰ ਖਬਰਾਂ »