ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਦੇ ਸਬੂਤ ਪੇਸ਼ ਕੀਤੇ

ਨਵੀਂ ਦਿੱਲੀ, 10 ਜੂਨ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸਵੇਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪਾਰਟੀ ਪ੍ਰਧਾਨ ਨੂੰ ਪੰਜਾਬ ਦੇ ਹਾਲਾਤ ਬਾਰੇ ਜਾਣੂ ਕਰਵਾਇਆ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਵਜੋਂ ਆਪਣੀ ਕਾਰਗੁਜ਼ਾਰੀ ਦੇ ਦਸਤਾਵੇਜ਼ ਵੀ ਸੌਂਪੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਾ ਹੋਣ ਦਾ ਦੋਸ਼ ਲਾਉਂਦਿਆਂ ਨਵਜੋਤ ਸਿੱਧੂ ਤੋਂ ਇਹ ਮਹਿਕਮਾ ਵਾਪਸ ਲੈ ਲਿਆ ਸੀ ਅਤੇ ਮਹਿਕਮਿਆਂ ਦੀ ਰੱਦੋ-ਬਦਲ ਦੌਰਾਨ ਬਿਜਲੀ ਮਹਿਕਮਾ ਸੌਂਪ ਦਿਤਾ ਗਿਆ। ਸਿਰਫ਼ ਐਨਾ ਹੀ ਨਹੀਂ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਦੀਆਂ 8 ਸਲਾਹਕਾਰ ਕਮੇਟੀਆਂ ਵਿਚੋਂ ਵੀ ਬਾਹਰ ਰੱਖਿਆ ਗਿਆ ਜਿਸ ਕਾਰਨ ਸਿੱਧੂ ਦਾ ਪਾਰਾ ਚੜ•ਨਾ ਲਾਜ਼ਮੀ ਸੀ। ਸਮਝਿਆ ਜਾ ਰਿਹਾ ਹੈ ਕਿ ਰਾਹੁਲ ਅਤੇ ਪ੍ਰਿਅੰਕਾ ਨਾਲ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਉਨ•ਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਬਾਕੀ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਜ਼ਿਕਰ ਤੱਕ ਨਹੀਂ ਹੋ ਰਿਹਾ।

ਹੋਰ ਖਬਰਾਂ »