ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰਾਲੇ ਕੋਲੋਂ ਮੰਗੀ ਮਦਦ

ਚੰਡੀਗੜ੍ਹ, 13 ਜੂਨ, (ਹ.ਬ.) : ਪੰਜਾਬ ਦੇ ਸੱਤ ਨੌਜਵਾਨ ਇਰਾਕ ਵਿਚ ਫਸ ਗਏ ਹਨ। ਇਹ ਨੌਜਵਾਨ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹਨ। ਉਨ੍ਹਾਂ ਨੇ ਇਰਾਕ ਤੋਂ ਭਾਰਤ ਵਾਪਸ  ਲਿਆਉਣ ਦੀ ਅਪੀਲ ਕੀਤੀ ਹੈ। ਇਨ੍ਹਾਂ ਨੌਜਵਾਨਾਂ ਦੇ ਘਰ ਵਾਲਿਆਂ ਦੀ ਅਪੀਲ ਤੋਂ ਬਾਅਦ ਉਨ੍ਹਾਂ ਦੀ ਵਾਪਸੀ ਦੇ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਰਗਰਮ ਹੋਈ ਹੈ। ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ  ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਇਨ੍ਹਾਂ ਨੋਜਵਾਂਨਾਂ ਨੂੰ ਇਰਾਕ ਤੋਂ ਛੁਡਾ ਕੇ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਇਹ ਨੌਜਵਾਨ ਪਿਛਲੇ ਸੱਤ ਮਹੀਨੇ ਤੋਂ ਇਰਾਕ ਦੇ ਇਰਬਿਲ ਸ਼ਹਿਰ ਵਿਚ ਫਸੇ ਹੋਏ ਹਨ। ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੇ ਲਈ ਇਰਾਕ ਵਿਚ ਭਾਰਤੀ ਦੂਤਘਰ ਨੂੰ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਉਹ ਪੀੜਤ ਨੌਜਵਾਨਾਂ ਦੇ ਘਰ ਵਾਲਿਆਂ ਦੇ ਨਾਲ ਵਿਦੇਸ਼ ਮੰਤਰੀ ਨੂੰ ਵੀ ਮਿਲੇਗੀ। ਇਸ ਸਬੰਧ ਵਿਚ ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਇਰਾਕ ਵਿਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਛੇਤੀ ਸੁਰੱਖਿਅਤ ਵਾਪਸੀ ਦੇ ਲਈ ਜ਼ਰੂਰੀ ਕਦਮ ਚੁੱਕਣ ਦੇ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਬਹੁਤ ਹੀ ਬੁਰੀ ਹਾਲਤ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਵਾਈ ਟਿਕਟ ਦਾ ਖ਼ਰਚਾ ਵੀ ਅਕਾਲੀ ਦਲ ਹੀ ਕਰੇਗਾ।

ਹੋਰ ਖਬਰਾਂ »