ਐਸ.ਆਈ.ਟੀ. ਕਰੇਗੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਿਰੁੱਧ ਪੜਤਾਲ

ਨਵੀਂ ਦਿੱਲੀ, 16 ਜੂਨ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵਿਰੁੱਧ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ ਦਿਤੇ ਗਏ ਹਨ। ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਿੱਖ ਕਤਲੇਆਮ ਦੇ ਬੰਦ ਪਏ ਕੇਸਾਂ ਦੀ ਜਾਂਚ ਲਈ ਗਠਤ ਵਿਸ਼ੇਸ਼ ਪੜਤਾਲ ਟੀਮ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਸਿਰਸਾ ਨੇ ਦੱਸਿਆ ਕਿ ਕਮਲਨਾਥ ਵਿਰੁੱਧ ਜਾਂਚ ਦਾ ਮਾਮਲਾ 2018 ਵਿਚ ਉਠਾਇਆ ਗਿਆ ਸੀ ਅਤੇ ਦਸੰਬਰ 2018 ਵਿਚ ਇਕ ਪੱਤਰ ਵੀ ਲਿਖਿਆ ਗਿਆ। ਉਨ•ਾਂ ਕਿਹਾ ਕਿ ਕਮਲਨਾਥ ਵਿਰੁੱਧ 1 ਨਵਬੰਰ 1984 ਨੁੰ ਪਾਰਲੀਮੈਂਟ ਸਟ੍ਰੀਟ ਪੁਲੀਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ ਪੰਜ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਵੀ ਪੇਸ਼ ਕੀਤੀ ਗਈ, ਪਰ ਕਮਲਨਾਥ ਨੂੰ ਦੋਸ਼ ਮੁਕਤ ਕਰ ਦਿਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜ ਦੇ ਪੰਜ ਮੁਲਜ਼ਮਾਂ ਦਾ ਰਿਹਾਇਸ਼ੀ ਪਤਾ ਕਮਲਨਾਥ ਦੀ ਰਿਹਾਇਸ਼ ਵਾਲਾ ਨਿਕਲਿਆ। ਦੱਸ ਦੇਈਏ ਕਿ ਮਹਿਜ਼ ਸਬੂਤਾਂ ਦੀ ਘਾਟ ਕਾਰਨ ਬੰਦ ਪਏ ਕੇਸਾਂ ਦੀ ਪੜਤਾਲ ਦਾ ਅਧਿਕਾਰ ਐਸ.ਆਈ.ਟੀ. ਨੂੰ ਦਿਤਾ ਗਿਆ ਹੈ ਪਰ ਉਹ ਅਦਾਲਤ ਵਿਚ ਸੁਣੇ ਜਾ ਚੁੱਕੇ ਕੇਸ ਦੀ ਮੁੜ ਪੜਤਾਲ ਨਹੀਂ ਕਰ ਸਕਦੀ। ਗ੍ਰਹਿ ਮੰਤਰਾਲੇ ਵੱਲੋਂ ਸਿਟ ਦੀ ਜਾਂਚ ਲਈ ਅਧਿਕਾਰ ਖੇਤਰ ਵਧਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਨਾਲ ਹੁਣ ਉਨ•ਾਂ ਮਾਮਲਿਆਂ ਦੀ ਵੀ ਜਾਂਚ ਹੋ ਸਕੇਗੀ, ਜੋ ਪੁਲਿਸ ਦੇ ਦੋਸ਼ੀਆਂ ਨਾਲ ਰਲੇ ਹੋਣ ਕਾਰਨ ਸਬੂਤਾਂ ਦੀ ਅਣਹੋਂਦ ਵਿਚ ਬੰਦ ਹੋ ਗਏ।

ਹੋਰ ਖਬਰਾਂ »