24 ਜ਼ਖਮੀਆਂ ਦਾ ਹਸਪਤਾਲ ਵਿਚ ਚੱਲ ਰਿਹਾ ਹੈ ਇਲਾਜ

ਬਾੜਮੇਰ, 23 ਜੂਨ (ਵਿਸ਼ੇਸ਼ ਪ੍ਰਤੀਨਿਧ) : ਰਾਜਸਥਾਨ ਦੇ ਬਾੜਮੇਰ ਜ਼ਿਲ•ੇ ਵਿਚ ਐਤਵਾਰ ਸ਼ਾਮ ਇਕ ਧਾਰਮਿਕ ਸਮਾਗਮ ਦੌਰਾਨ ਹਨੇਰੀ ਅਤੇ ਬਾਰਸ਼ ਕਾਰਨ ਪੰਡਾਲ ਤਹਿਸ-ਨਹਿਸ ਹੋ ਗਿਆ ਜਿਸ ਦੇ ਸਿੱਟੇ ਵਜੋਂ ਘੱਟੋ-ਘੱਟ 14 ਜਣਿਆਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਾੜਮੇਰ ਜ਼ਿਲ•ੇ ਦੇ ਜਸੌਲ ਕਸਬੇ ਵਿਚ ਵਾਪਰਿਆ। ਮੰਨਿਆ ਜਾ ਰਿਹਾ ਹੈ ਕਿ ਲੋਕਾਂ ਦੀ ਮੌਤ ਦਮ ਘੁਟਣ ਕਾਰਨ ਹੋਈ ਪਰ ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਬਾਰਸ਼ ਅਤੇ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ ਗਿੱਲੇ ਤੰਬੂਆਂ ਨਾਲ ਚਿੰਬੜ ਗਈਆਂ ਅਤੇ ਮੌਤਾਂ ਕਰੰਟ ਲੱਗਣ ਕਾਰਨ ਹੋਈਆਂ। ਘਟਨਾ ਨੂੰ ਅੱਖੀਂ ਵੇਖਣ ਵਾਲਿਆਂ ਮੁਤਾਬਕ ਤੰਬੂ ਡਿੱਗਣ ਮਗਰੋਂ ਹਫ਼ੜਾ-ਦਫ਼ੜੀ ਮਚ ਗਈ। ਜ਼ਖ਼ਮੀਆਂ ਨੂੰ ਨਿਜੀ ਗੱਡੀਆਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪ੍ਰਸ਼ਾਸਨ ਨੇ ਸਾਰੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੂੰ ਤੁਰਤ ਹਸਪਤਾਲ ਪਹੁੰਚਣ ਦੇ ਹੁਕਮ ਦਿਤੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.