ਵਾਸ਼ਿੰਗਟਨ, 24 ਜੂਨ (ਹਮਦਰਦ ਨਿਊਜ਼ ਸਰਵਿਸ) : ਈਰਾਨ ਨਾਲ ਵਧਦੇ ਤਣਾਅ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਈਰਾਨ ਨਾਲ ਗੱਲਬਾਤ ਲਈ ਕੋਈ ਅਗਾਊਂ ਸ਼ਰਤ ਨਹੀਂ ਹੈ, ਸਿਵਾਏ ਇਸ ਦੇ ਕਿ ਉਹ ਈਰਾਨ ਨੂੰ ਪ੍ਰਮਾਣੂ ਹਥਿਆਰ ਹਾਸਲ ਨਹੀਂ ਕਰਨ ਦੇਣਗੇ। ਸੱਤਾ 'ਚ ਆਉਣ ਮਗਰੋਂ ਟਰੰਪ ਨੇ ਈਰਾਨ ਨਾਲ ਪ੍ਰਮਾਣੂ ਸਮਝੌਤਾ ਖ਼ਤਮ ਕਰ ਲਿਆ ਸੀ। ਨਾਲ ਹੀ ਈਰਾਨ 'ਤੇ ਪਾਬੰਦੀ ਵੀ ਲਾ ਦਿੱਤੀ ਸੀ, ਜਿਹੜੀ ਭਾਰਤ ਵਰਗੇ ਦੇਸ਼ਾਂ ਨੂੰ ਈਰਾਨ ਤੋਂ ਤੇਲ ਖ਼ਰੀਦਣ ਤੋਂ ਰੋਕਦੀ ਹੈ। ਇਕ ਪ੍ਰੋਗਰਾਮ 'ਚ ਟਰੰਪ ਨੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ, ਜਿੱਥੋਂ ਤੱਕ ਮੇਰਾ ਸਵਾਲ ਹੈ, ਕੋਈ ਅਗਾਊਂ ਸ਼ਰਤ ਨਹੀਂ ਹੈ। ਉਨ•ਾਂ ਕਿਹਾ ਕਿ ਉਹ ਕਿਤੇ ਵੀ ਗੱਲ ਕਰਨ ਲਈ ਤਿਆਰ ਹਨ।  

ਹੋਰ ਖਬਰਾਂ »