ਐਡਮਿੰਟਨ, 24 ਜੂਨ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦਾ ਐਲਬਰਟਾ ਸੂਬੇ ਵਿਚ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਐਡਮਿੰਟਨ ਨਾਲ ਸਬੰਧਤ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ। ਸੰਗਰੂਰ ਜ਼ਿਲ•ੇ ਦੇ ਪਿੰਡ ਬੀਬੜੀ ਨਾਲ ਸਬੰਧਤ ਜਸਵਿੰਦਰ ਸਿੰਘ ਤਕਰੀਬਨ ਛੇ ਸਾਲ ਪਹਿਲਾਂ ਕੈਨੇਡਾ ਆਇਆ ਸੀ ਅਤੇ ਢਾਈ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਜਸਵਿੰਦਰ ਸਿੰਘ ਨੇ ਸਖ਼ਤ ਮਿਹਨਤ ਨਾਲ ਨਾ ਸਿਰਫ਼ ਆਪਣੇ ਪੈਰ ਕੈਨੇਡਾ ਵਿਚ ਪੱਕੇ ਕੀਤੇ ਸਗੋਂ ਆਪਣੇ ਪਿੰਡ ਵੀ ਆਰਥਿਕ ਮਦਦ ਭੇਜਦਾ ਰਿਹਾ। ਜਸਵਿੰਦਰ ਸਿੰਘ ਦੇ ਅਚਾਨਕ ਚਲੇ ਜਾਣ ਕਾਰਨ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਹੋਰ ਖਬਰਾਂ »

ਹਮਦਰਦ ਟੀ.ਵੀ.