ਬਰੈਂਪਟਨ, 24 ਜੂਨ (ਵਿਸ਼ੇਸ਼ ਪ੍ਰਤੀਨਿਧ) : ਕਿਊਬਿਕ ਵਿਚ ਧਾਰਮਿਕ ਚਿੰਨ ਧਾਰਨ ਕਰ ਕੇ ਪੁਲਿਸ ਅਤੇ ਹੋਰ ਸਰਕਾਰੀ ਮਹਿਕਮਿਆਂ ਵਿਚ ਨੌਕਰੀ ਉਪਰ ਪਾਬੰਦੀ ਲੱਗਣ ਮਗਰੋਂ ਉਨਟਾਰੀਓ ਦੀ ਪੀਲ ਰੀਜਨਲ ਪੁਲਿਸ ਕਿਊਬਿਕ ਦੇ ਸਿੱਖਾਂ ਨੂੰ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਪੀਲ ਪੁਲਿਸ ਸੇਵਾਵਾਂ ਬੋਰਡ ਵੱਲੋਂ ਬੀਤੇ ਦਿਨੀਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਕਿਊਬਿਕ ਦੇ ਸਿੱਖਾਂ ਅਤੇ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਹੋਰਨਾਂ ਧਰਮਾਂ ਦੇ ਨੌਜਵਾਨਾਂ ਦੀ ਭਰਤੀ ਦਾ ਫ਼ੈਸਲਾ ਕੀਤਾ ਗਿਆ। ਪੀਲ ਰੀਜਨਲ ਪੁਲਿਸ ਨੇ ਕਿਹਾ ਕਿ ਕੈਨੇਡਾ ਵੰਨ-ਸੁਵੰਨੇ ਸਭਿਆਚਾਰ ਨਾਲ ਸਬੰਧਤ ਲੋਕਾਂ ਦਾ ਮੁਲਕ ਹੈ ਅਤੇ ਇਥੋਂ ਦੇ ਪੁਲਿਸ ਮਹਿਕਮਿਆਂ ਵਿਚ ਵੀ ਇਹ ਤਸਵੀਰ ਨਜ਼ਰ ਆਉਣੀ ਚਾਹੀਦੀ ਹੈ। ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਮਤੇ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਕਿਊਬਿਕ ਦਾ ਕਾਨੂੰਨ ਧਾਰਮਿਕ ਆਜ਼ਾਦੀ ਦੀ ਸਰਾਸਰ ਉਲੰਘਣਾ ਕਰਦਾ ਹੈ ਅਤੇ ਕੈਨੇਡੀਅਨ ਚਾਰਟਰ ਆਫ਼ ਰਾਈਟਸ ਦੇ ਵਿਰੁੱਧ ਹੈ। ਪੈਟ੍ਰਿਕ ਬ੍ਰਾਊਨ ਨੇ ਦੱਸਿਆ ਕਿ ਇਸੇ ਕਿਸਮ ਦਾ ਮਤਾ ਬਰੈਂਪਟਨ ਸਿਟੀ ਕੌਂਸਲ ਵਿਚ ਵੀ ਪੇਸ਼ ਕੀਤਾ ਗਿਆ ਤਾਂਕਿ ਫ਼ਾਇਰ ਅਤੇ ਐਮਰਜੰਸੀ ਸੇਵਾਵਾਂ ਵਿਚ ਕਿਊਬਿਕ ਦੇ ਸਿੱਖਾਂ ਅਤੇ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਹੋਰਨਾਂ ਧਰਮਾਂ ਦੇ ਲੋਕਾਂ ਦੀ ਭਰਤੀ ਕੀਤੀ ਜਾ ਸਕੇ। 

ਹੋਰ ਖਬਰਾਂ »

ਹਮਦਰਦ ਟੀ.ਵੀ.