ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਦੀ ਮੰਗ ਠੁਕਰਾਈ

ਨਵੀਂ ਦਿੱਲੀ, 26 ਜੂਨ (ਵਿਸ਼ੇਸ਼ ਪ੍ਰਤੀਨਿਧ) : ਕਾਂਗਰਸ ਦੀ ਪ੍ਰਧਾਨਗੀ ਛੱਡਣ 'ਤੇ ਅੜੇ ਰਾਹੁਲ ਗਾਂਧੀ ਨੇ ਅੱਜ ਆਪਣੇ 51 ਸੰਸਦ ਮੈਂਬਰਾਂ ਦੀ ਮੰਗ ਠੁਕਰਾ ਦਿਤੀ। ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਨੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਸੀ ਪਰ ਰਾਹੁਲ ਗਾਂਧੀ ਨਾ ਮੰਨੇ।  ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਸਮੀਖਿਆ ਬੈਠਕ ਦੌਰਾਨ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿਤਾ ਸੀ। ਕਾਂਗਰਸ ਵਰਕਿੰਗ ਕਮੇਟੀ ਨੇ ਰਾਹੁਲ ਨੂੰ ਆਪਣੇ ਫ਼ੈਸਲੇ 'ਤੇ ਮੁੜ ਗੌਰ ਕਰਨ ਲਈ ਆਖਿਆ ਅਤੇ ਮਾਮਲਾ ਲਟਕਦਾ ਰਿਹਾ। ਅੱਜ ਕਾਂਗਰਸੀ ਪਾਰਲੀਮਾਨੀ ਦਲ ਦੀ ਮੀਟਿੰਗ ਦੌਰਾਨ ਇਹ ਮਸਲਾ ਮੁੜ ਉਠਿਆ ਅਤੇ ਰਾਹੁਲ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿਤਾ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਨਵੇਂ ਪ੍ਰਧਾਨ ਦੀ ਚੋਣ ਵਿਚ ਆਪਣੀ ਭੂਮਿਕਾ ਹੋਣ ਤੋਂ ਸਾਫ਼ ਨਾਂਹ ਕਰ ਦਿਤੀ ਸੀ ਜਦਕਿ ਕਾਂਗਰਸ ਦੇ ਸੀਨੀਅਰ ਆਗੂ ਮਣੀ ਸ਼ੰਕਰ ਅਈਅਰ ਨੇ ਕਿਹਾ ਸੀ ਕਿ ਗਾਂਧੀ ਪਰਵਾਰ ਤੋਂ ਬਾਹਰਲਾ ਸ਼ਖਸ ਵੀ ਕਾਂਗਰਸ ਦਾ ਪ੍ਰਧਾਨ ਬਣ ਸਕਦਾ ਹੈ ਪਰ ਗਾਂਧੀ ਪਰਵਾਰ ਨੂੰ ਪਾਰਟੀ ਵਿਚ ਸਰਗਰਮ ਰਹਿਣਾ ਹੋਵੇਗਾ। ਉਧਰ ਯੂਥ ਕਾਂਗਰਸ ਦੇ ਵਰਕਰਾਂ ਨੇ ਰਾਹੁਲ ਗਾਂਧੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਦਿਆਂ ਮੁਜ਼ਾਹਰਾ ਕੀਤਾ। 

ਹੋਰ ਖਬਰਾਂ »

ਹਮਦਰਦ ਟੀ.ਵੀ.