ਚੰਡੀਗੜ੍ਹ, 4 ਜੁਲਾਈ, ਹ.ਬ. : ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਨਵੇਂ ਵਿਵਾਦ ਵਿਚ ਫਸ ਗਏ ਹਨ। ਇਸ ਵਾਰ ਉਨ੍ਹਾਂ 'ਤੇ ਅਪਣੇ ਗੀਤ 'ਮਖਣਾ' ਦੇ ਜ਼ਰੀਏ ਅਸ਼ਲੀਲਤਾ ਫੈਲਾਉਣ ਦਾ ਦੋਸ਼ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿਚ  ਕਾਰਵਾਈ ਕੀਤੀ ਹੈ। ਪੁਲਿਸ ਨੂੰ ਹਨੀ ਸਿੰਘ 'ਤੇ ਐਫਆਈਆਰ ਦਰਜ ਕਰਨ ਲਈ ਲਿਖਿਆ ਹੈ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਹਨੀ ਸਿੰਘ ਦੇ ਗੀਤ 'ਮਖਣਾ' ਵਿਚ ਮਹਿਲਾਵਾਂ ਦੇ ਖ਼ਿਲਾਫ਼ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਮਾਮਲੇ ਵਿਚ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਆਈਜੀ ਕਰਾਈਮ ਨੂੰ ਪੱਤਰ ਲਿਖ ਕੇ ਹਨੀ ਸਿੰਘ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਪੁਲਿਸ ਨੂੰ ਹਨੀ ਸਿੰਘ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ। ਕਿਉਂਕਿ ਉਨ੍ਹਾਂ ਨੇ ਅਪਣੇ ਨਵੇਂ ਗੀਤ ਮਖਣਾ ਵਿਚ ਮਹਿਲਾਵਾਂ ਦੇ ਖ਼ਿਲਾਫ਼ ਅਸ਼ਲੀਲ ਸ਼ਬਦਾਂ ਦਾ ਇਸਤੇਮਾਲ ਕੀਤਾ। ਪੁਲਿਸ ਨੂੰ ਇਸ ਮਾਮਲੇ ਵਿਚ 12 ਜੁਲਾਈ ਤੱਕ ਸਟੇਟਸ ਰਿਪੋਰਟ ਦੇਣ ਲਈ ਵੀ ਕਿਹਾ ਗਿਆ। ਗੁਲਾਟੀ ਨੇ ਕਿਹਾ ਕਿ ਜਿਸ ਗੀਤ ਵਿਚ ਵੀ ਮਹਿਲਾਵਾਂ ਦੇ ਖ਼ਿਲਾਫ਼ ਅਸ਼ਲੀਲਤਾ ਦੀ ਵਰਤੋਂ ਕੀਤੀ ਗਈ ਉਹ ਪੂਰੇ ਪੰਜਾਬ ਵਿਚ ਬੈਨ ਕੀਤੇ ਜਾਣੇ ਚਾਹੀਦੇ। 

ਹੋਰ ਖਬਰਾਂ »