ਗਰੀਬ ਪਰਿਵਾਰ ਦਾ ਮੁੱਕਿਆ ਸਹਾਰਾ

ਫਿਰੋਜ਼ਪੁਰਂ, 12 ਜੁਲਾਈ ( ਗੁਰਮੇਜ ਸਿੰਘ) ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਕੋਈ ਖਾਸ ਪ੍ਰਾਪਤੀ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਪੰਜਾਬ ਦਿਨੋ ਦਿਨ ਨਸ਼ੇ ਦੇ ਇਸ ਦਰਿਆ ਵਿੱਚ ਵਹਿੰਦਾ ਜਾ ਰਿਹਾ ਹੈ। ਇਸ ਘਿਨੌਣੀ ਤਬਾਹੀ ਵਿੱਚ ਅੱਜ ਫੇਰ ਮਮਦੋਟ ਦਾ ਇੱਕ ਨੌਜਵਾਨ ਰੁੜ ਜਾਣ ਦਾ ਬਹੁਤ ਹੀ ਦੁਖਦਾਈ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 27 ਸਾਲਾ ਸੋਨੂੰ ਵਾਸੀ ਮਮਦੋਟ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਅੱਜ ਵੀ ਉਸਨੇ ਕਥਿਤ ਚਿੱਟੇ ਦਾ ਨਸ਼ਾ ਕੀਤਾ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਪਿੱਛੇ ਤਿੰਨ ਬੱਚੇ ਅਤੇ ਪਤਨੀ ਛੱਡ ਗਿਆ ਹੈ। ਉਨ•ਾਂ ਦੱਸਿਆ ਕਿ ਸੋਨੂੰ ਮਿਹਨਤ-ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਪੇਟ ਪਾਲਦਾ ਸੀ। ਇਸ ਘਟਨਾ ਬਾਰੇ ਪਤਾ ਚਲਦਿਆਂ ਹੀ ਡੀ ਐੱਸ ਪੀ ਸਤਨਾਮ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚ ਗਏ। ਦੱਸ ਦੇਈਏ ਕਿ ਪਿਛਲੇ ਦਿਨੀਂ ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਟਿੱਬੀ ਕਲਾਂ ਵਿਖੇ ਵੀ ਇੱਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਰਕੇ ਹੋ ਚੁੱਕੀ ਹੈ। ਮ੍ਰਿਤਕ ਸੋਨੂੰ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਨ•ਾਂ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪੰਜਾਬ ਅੰਦਰੋਂ ਨਸ਼ਾ ਖਤਮ ਕਰਨ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣ।

ਹੋਰ ਖਬਰਾਂ »