ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਵਿਭਾਗ ਦੇ ਸਕੱਤਰ ਨਿਯੁਕਤ

ਨਵੀਂ ਦਿੱਲੀ, 12 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਤੇ ਸੀਨੀਅਰ ਡਿਪਲੋਮੈਟ ਵਿਕਾਸ ਸਵਰੂਪ ਨੂੰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਅਮਲਾ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਕੱਤਰ ਵਜੋਂ ਵਿਕਾਸ ਸਵਰੂਪ ਦੀਆਂ ਜ਼ਿੰਮੇਵਾਰੀਆਂ ਵਿਚ ਕੌਂਸਲਰ, ਪਾਸਪੋਰਟ ਅਤੇ ਵੀਜ਼ਾ ਸੇਵਾਵਾਂ ਸਣੇ ਪ੍ਰਵਾਸੀਆਂ ਨਾਲ ਸਬੰਧਤ ਮਾਮਲੇ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਉਨ•ਾਂ ਦੀ ਨਿਯੁਕਤੀ ਪਹਿਲੀ ਅਗਸਤ ਤੋਂ ਲਾਗੂ ਹੋਵੇਗੀ। 1986 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਫ਼ਸਰ ਵਿਕਾਸ ਸਵਰੂਪ ਕੈਨੇਡਾ ਵਿਚ ਹਾਈ ਕਮਿਸ਼ਨਰ ਵਜੋਂ ਨਿਯੁਕਤੀ ਤੋਂ ਪਹਿਲਾਂ ਕਈ ਮੁਲਕਾਂ ਵਿਚ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। 

ਹੋਰ ਖਬਰਾਂ »

ਹਮਦਰਦ ਟੀ.ਵੀ.