ਕਪੂਰਥਲਾ, 15 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਨਵਜੋਤ ਸਿੰਘ ਸਿੱਧੂ ਨੇ ਮੰਤਰੀ ਅਹੁਦੇ ਤੋਂ ਅਤਸੀਫਾ ਕੀ ਦਿੱਤਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਉਨ•ਾਂ 'ਤੇ ਡੋਰੇ ਪਾਉਣੇ ਵੀ ਸ਼ੁਰੂ ਕਰ ਦਿੱਤੇ।  ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਅਸਤੀਫ਼ੇ ਨੂੰ ਅਧੂਰਾ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ•ਾਂ ਸਿੱਧੂ ਨੂੰ ਸੱਦਾ ਦਿੱਤਾ ਕਿ ਉਹ ਉਨ•ਾਂ ਨਾਲ ਆਉਣ ਅਤੇ ਉਹ ਉਨ•ਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਸੂਬੇ 'ਚ ਲੋਕਾਂ ਸਾਹਮਣੇ ਪੇਸ਼ ਕਰਨਗੇ। ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਰੇਤ ਮਾਫ਼ੀਆ, ਕੇਬਲ ਮਾਫ਼ੀਆ ਅਤੇ ਸਥਾਨਕ ਸਰਕਾਰਾਂ ਵਿਭਾਗ 'ਚ ਹੁੰਦੇ ਘਪਲੇ ਉਜਾਗਰ ਕੀਤੇ ਗਏ ਪਰ ਕੈਪਟਨ ਸਰਕਾਰ ਨੇ ਉਨ•ਾਂ ਦੀ ਕੋਈ ਗੱਲ ਨਹੀਂ ਮੰਨੀ। ਉਨ•ਾਂ ਕਿਹਾ ਕਿ ਸਿੱਧੂ ਨੂੰ ਹੁਣ ਹੋਰ ਜ਼ਲੀਲ ਨਹੀਂ ਹੋਣਾ ਚਾਹੀਦਾ ਅਤੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਉਥੇ ਹੀ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ 'ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਨ•ਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ।
ਉਨ•ਾਂ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਆਉਣ ਦਾ ਵੀ ਇਸ਼ਾਰਾ ਕੀਤਾ। ਉਨ•ਾਂ ਕਿਹਾ ਕਿ ਨਾ ਸਿਰਫ ਨਵਜੋਤ ਸਿੱਧੂ ਬਲਕਿ ਇਮਾਨਦਾਰ ਤੇ ਸਾਫ਼ ਸੁਥਰੇ ਅਕਸ ਵਾਲੇ ਹਰ ਉਸ ਆਗੂ ਦਾ 'ਆਪ' 'ਚ ਸਵਾਗਤ ਹੈ, ਜੋ ਪੰਜਾਬ ਦੀ ਜਵਾਨੀ, ਕਿਸਾਨੀ, ਦਲਿਤਾਂ, ਵਪਾਰੀਆਂ, ਉਦਯੋਗਪਤੀਆਂ, ਕਰਮਚਾਰੀਆਂ, ਬੇਰੁਜ਼ਗਾਰਾਂ ਦੇ ਹੱਕ 'ਚ ਮਾਫ਼ੀਆ ਰਾਜ ਵਿਰੁੱਧ ਡਟਣ ਦਾ ਜਜ਼ਬਾ ਰੱਖਦਾ ਹੈ।
 

ਹੋਰ ਖਬਰਾਂ »