ਨਵੀਂ ਦਿੱਲੀ, 15 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਤੋਂ ਆਸਾਰਾਮ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਰੱਦ  ਕਰ ਦਿੱਤੀ ਹੈ ਹੈ। ਆਸਾਰਾਮ ਨੇ ਗੁਜਰਾਤ ਦੇ ਸੂਰਤ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਦੀ ਮੰਗ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਆਸਾਰਾਮ ਵਿਰੁੱਧ ਸੂਰਤ 'ਚ ਚੱਲ ਰਹੇ ਬਲਾਤਕਾਰ ਮਾਮਲੇ 'ਚ ਅਜੇ 10 ਗਵਾਹਾਂ ਦੇ ਬਿਆਨ ਦਰਜ ਹੋਣੇ ਬਾਕੀ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ ਹਾਈਕੋਰਟ ਦੀ ਟਿੱਪਣੀ ਤੋਂ ਪ੍ਰਭਾਵਿਤ ਹੋਏ ਬਿਨਾਂ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।

ਹੋਰ ਖਬਰਾਂ »