ਨਵੀਂ ਦਿੱਲੀ, 16 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਮੁਲਾਕਾਤ ਦੌਰਾਨ ਕੈਪਟਨ ਵਲੋਂ ਮੋਦੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ 'ਚ ਸ਼ਾਮਿਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। 
 

ਹੋਰ ਖਬਰਾਂ »