ਜਕਾਰਤਾ, 16 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਇੰਡੋਨੇਸ਼ੀਆ ਦੇ ਬਾਲੀ, ਲੰਬੋਕ ਅਤੇ ਪੂਰਬੀ ਜਾਵਾ ਟਾਪੂਆਂ 'ਚ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ•ਾਂ ਇਲਾਕਿਆਂ 'ਚ ਆਏ ਭੂਚਾਲ ਕਾਰਨ ਕਈ ਥਾਈਂ ਮਕਾਨਾਂ ਅਤੇ ਪ੍ਰਾਚੀਨ ਹਿੰਦੂ ਮੰਦਰਾਂ ਨੂੰ ਨੁਕਸਾਨ ਪੁੱਜਣ ਦੀ ਖ਼ਬਰ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ।
ਹਾਲਾਂਕਿ ਭੂਚਾਲ ਕਾਰਨ ਸੁਨਾਮੀ ਆਉਣ ਦਾ ਕੋਈ ਖ਼ਦਸ਼ਾ ਨਹੀਂ ਹੈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਸੰਸਥਾ ਮੁਤਾਬਕ ਭੂਚਾਲ ਦਾ ਕੇਂਦਰ ਬਾਲੀ 'ਚ 91 ਕਿਲੋਮੀਟਰ ਦੀ ਡੂੰਘਾਈ 'ਚ ਸੀ। ਭੂਚਾਲ ਤੋਂ ਬਾਅਦ ਬਾਲੀ ਦੇ ਹੋਟਲਾਂ ਨੂੰ ਖ਼ਾਲੀ ਕਰਾ ਲਿਆ ਗਿਆ ਅਤੇ ਕਿਸੇ ਤਰ•ਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਹੋਰ ਖਬਰਾਂ »