ਨਵੀਂ ਦਿੱਲੀ, 16 ਜੁਲਾਈ (ਹਮਦਰਦ ਨਿਊਜ਼ ਸਰਵਿਸ) :  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਭਾਜਪਾ ਨੇਤਾ ਵਿਜੇਂਦਰ ਗੁਪਤਾ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਦੋਹਾਂ ਨੂੰ 10-10 ਹਜ਼ਾਰ ਰੁਪਏ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਹੈ। ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਅਕਸ ਖ਼ਰਾਬ ਕਰਨ ਦਾ ਦੋਸ਼ ਲਾਉਂਦਿਆਂ ਹੋਇਆਂ ਕੇਜਰੀਵਾਲ ਅਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਕੇਜਰੀਵਾਲ ਅਤੇ ਸਿਸੋਦੀਆ ਨੇ ਗੁਪਤਾ 'ਤੇ 'ਆਪ' ਮੁਖੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਲੋਕਾਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ।
 

ਹੋਰ ਖਬਰਾਂ »