ਪ੍ਰਤਾਪ ਸਿੰਘ ਬਾਜਵਾ ਰਹੇ ਗ਼ੈਰਹਾਜ਼ਰ

ਨਵੀਂ ਦਿੱਲੀ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਸਦ ਦੇ ਕੇਂਦਰੀ ਹਾਲ ਵਿਚ ਪੁੱਜੇ ਅਤੇ ਸੂਬੇ ਦੇ ਪਾਰਲੀਮੈਂਟ ਮੈਂਬਰਾਂ ਨਾਲ ਚਾਹ ਦੀਆਂ ਚੁਸਕੀਆਂ ਲੈਂਦਿਆਂ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਇਸ ਮੀਟਿੰਗ ਵਿਚੋਂ ਗ਼ੈਰਹਾਜ਼ਰ ਰਹੇ।  ਲੋਕ ਸਭਾ ਮੈਂਬਰਾਂ ਵਿਚੋਂ ਮਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ ਅਤੇ ਅਮਰ ਸਿੰਘ ਮੀਟਿੰਗ ਵਿਚ ਸ਼ਾਮਲ ਹੋਏ ਜਦਕਿ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸ਼ਮੂਲੀਅਤ ਕੀਤੀ। ਕੈਪਟਨ ਨੇ ਇਸ ਮੌਕੇ ਦੁਹਰਾਇਆ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਉਹ ਚੰਡੀਗੜ• ਪਰਤਣ ਮਗਰੋਂ ਹੀ ਕੋਈ ਫ਼ੈਸਲਾ ਲੈਣਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੋਂ ਦਿੱਲੀ ਦੌਰੇ 'ਤੇ ਹਨ ਅਤੇ ਕਲ ਉਨ•ਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਜਲ ਸੰਕਟ ਦੇ ਹੱਲ ਲਈ ਕੌਮੀ ਕਮੇਟੀ ਬਣਾਉਣ ਦਾ ਵਕਾਲਤ ਕੀਤੀ ਸੀ। ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਲਾਂਘੇ ਸਣੇ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਗੱਲਬਾਤ ਕੀਤੀ।
 

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.