ਆਨਲਾਈਨ ਅਰਜ਼ੀਆਂ ਦਾਖ਼ਲ ਕਰ ਸਕਣਗੇ ਰੁਜ਼ਗਾਰਦਾਤਾ

ਵਾਸ਼ਿੰਗਟਨ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਗ਼ੈਰਕਾਨੂੰਨੀ ਪ੍ਰਵਾਸੀਆਂ 'ਤੇ ਸ਼ਿਕੰਜਾ ਕਸਣ ਦੀ ਪ੍ਰਕਿਰਿਆ ਦੌਰਾਨ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼ ਕੀਤੇ ਗਏ ਹਨ। ਇੰਮੀਗ੍ਰੇਸ਼ਨ ਵਿਭਾਗ ਮੁਤਾਬਕ ਨਵੇਂ ਨਿਯਮ ਐਚ-2ਏ ਵੀਜ਼ਾ ਦੀ ਪ੍ਰੌਸੈਸਿੰਗ ਪ੍ਰਕਿਰਿਆ ਨੂੰ ਸੁਖਾਲਾ ਬਣਾ ਦੇਣਗੇ। ਕਿਰਤ ਵਿਭਾਗ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਤਜਵੀਜ਼ਸ਼ੁਦਾ ਨਿਯਮ ਦੇ ਆਧਾਰ 'ਤੇ ਆਰਜ਼ੀ ਖੇਤੀ ਕਾਮਿਆਂ ਦੀ ਭਰਤੀ ਲਈ ਸਥਾਨਕ ਰੁਜ਼ਗਾਰਦਾਤਾ ਆਨਲਾਈਨ ਅਰਜ਼ੀਆਂ ਦਾਖ਼ਲ ਕਰ ਸਕਣਗੇ ਅਤੇ ਅਰਜ਼ੀਆਂ ਦੇ ਨਿਪਟਾਰੇ ਵਿਚ ਪਹਿਲਾਂ ਦੇ ਮੁਕਾਬਲੇ ਘੱਟ ਸਮਾਂ ਲੱਗੇਗਾ। ਦੱਸ ਦੇਈਏ ਕਿ ਅਮਰੀਕਾ ਵਿਚ ਖੇਤੀ ਖੇਤਰ ਨਾਲ ਜੁੜੀਆਂ ਜਥੇਬੰਦੀਆਂ ਲੰਮੇ ਸਮੇਂ ਤੋਂ ਨਿਯਮਾਂ ਵਿਚ ਤਬਦੀਲੀ ਦੀ ਮੰਗ ਕਰ ਰਹੀਆਂ ਸਨ। ਉਨ•ਾਂ ਦਾ ਕਹਿਣਾ ਸੀ ਕਿ ਮੌਸਮੀ ਜ਼ਰੂਰਤਾਂ ਦੇ ਹਿਸਾਬ ਨਾਲ ਆਰਜ਼ੀ ਕਾਮਿਆਂ ਨੂੰ ਤੁਰਤ ਵੀਜ਼ੇ ਜਾਰੀ ਕੀਤੇ ਜਾਣ ਤਾਂ ਕਿ ਖੇਤੀ ਦੇ ਕੰਮ ਵਿਚ ਕੋਈ ਅੜਿੱਕਾ ਨਾ ਪਵੇ। 

ਹੋਰ ਖਬਰਾਂ »