ਮੈਕਸਿਕੋ ਸਿਟੀ, 19 ਜੁਲਾਈ, ਹ.ਬ. : ਮੈਕਸਿਕੋ ਦੇ ਪੱਛਮੀ ਨਾਯਾਰਿਤ ਸੂਬੇ ਵਿਚ ਯਾਤਰੀ ਬਸ ਪਲਟਣ ਕਾਰਨ ਬਸ ਵਿਚ ਸਵਾਰ 15 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 21 ਲੋਕ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਨਾਯਾਰਿਤ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਵਿਚ ਸੱਤ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਰਾਸ਼ਟਰੀ ਰਾਜ ਮਾਰਗ 'ਤੇ ਸਥਾਨਕ ਸਮੇਂ ਅਨੁਸਾਰ ਸਵੇਰੇ ਸੱਤ ਵਜੇ ਵਾਪਰਿਆ। ਸਥਾਨਕ ਅਧਿਕਾਰੀਆਂ ਦੇ ਅਨੁਸਾਰ ਬਸ ਦੇ ਪਲਟਣ ਤੋਂ ਬਾਅਦ ਦਮਕਲ ਕਰਮੀ ਯਾਤਰੀਆਂ ਨੂੰ ਬਚਾÀਣ ਅਤੇ ਲਾਸ਼ਾਂ ਨੂੰ ਕੱਢਣ ਵਿਚ ਜੁਟ ਗਏ। 

ਹੋਰ ਖਬਰਾਂ »