ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ ਦਾ ਵਿਸ਼ੇਸ਼ ਅਦਾਲਤ ਨੂੰ ਹੁਕਮ

ਕੇਸ ਦੀ ਸੁਣਵਾਈ ਕਰ ਰਹੇ ਜੱਜ ਐਸ.ਕੇ. ਯਾਦਵ ਦਾ ਕਾਰਜਕਾਲ 9 ਮਹੀਨੇ ਹੋਰ ਵਧਾਇਆ


ਨਵੀਂ ਦਿੱਲੀ, 19 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਨੇ ਵਿਸ਼ੇਸ਼ ਅਦਾਲਤ ਨੂੰ ਬਾਬਰੀ ਮਸਜਿਦ ਮਾਮਲੇ 'ਚ ਛੇ ਮਹੀਨਿਆਂ ਅੰਦਰ ਸੁਣਵਾਈ ਪੂਰੀ ਕਰਨ ਤੇ 9 ਮਹੀਨਿਆਂ ਅੰਦਰ ਆਪਣਾ ਫੈਸਲਾ ਸੁਣਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਅਦਾਲਤ ਨੇ ਕੇਸ ਦੀ ਸੁਣਵਾਈ ਕਰ ਰਹੇ ਜੱਜ ਐਸ.ਕੇ. ਯਾਦਵ ਦਾ ਕਾਰਜਕਾਲ 9 ਮਹੀਨੇ ਹੋਰ ਵਧਾਉਣ ਦਾ ਹੁਕਮ ਦਿੱਤਾ ਹੈ। ਦਰਅਸਲ ਇਸ ਕੇਸ ਦੀ ਸੁਣਵਾਈ ਕਰ ਰਹੇ ਸੀਬੀਆਈ ਜੱਜ ਐਸ.ਕੇ. ਯਾਦਵ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਨ•ਾਂ ਨੇ ਸੁਪਰੀਮ ਕੋਰਟ ਤੋਂ ਟਰਾਇਲ ਪੂਰਾ ਕਰਨ ਲਈ 6 ਮਹੀਨਿਆਂ ਦਾ ਸਮਾਂ ਮੰਗਿਆ ਸੀ। 6 ਦਸੰਬਰ 1992 ਨੂੰ ਅਯੋਧਿਆ 'ਚ ਬਾਬਰੀ ਮਸਜਿਦ ਡੇਗੇ ਜਾਣ ਦੇ ਮਾਮਲੇ 'ਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਲੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਵਰਗੇ 13 ਨੇਤਾਵਾਂ ਦੇ ਨਾਂਅ ਸ਼ਾਮਲ ਹਨ। 

ਹੋਰ ਖਬਰਾਂ »

ਹਮਦਰਦ ਟੀ.ਵੀ.