ਚੰਡੀਗੜ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਸੌਦਾ ਸਾਧ ਤੋਂ ਪੁੱਛਗਿੱਛ ਕਰਨ ਲਈ ਐਸ.ਆਈ.ਟੀ. ਨੂੰ ਇਜਾਜ਼ਤ ਮਿਲ ਗਈ ਹੈ। ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਮਿਲਣ ਬਾਰੇ ਜਾਣਕਾਰੀ ਦਿਤੀ। ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਡੇਰਾ ਸਿਰਸਾ ਦੇ ਮੁਖੀ ਤੋਂ ਪੁੱਛ-ਪੜਤਾਲ ਦੌਰਾਨ ਅਹਿਮ ਸੁਰਾਗ ਮਿਲ ਸਕਦੇ ਹਨ। ਇਕ ਟੈਲੀਵਿਜ਼ਨ ਚੈਨਲ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਿਆਂ ਦੀ ਜਾਂਚ ਬੰਦ ਕਰਨ ਬਾਰੇ ਸੀ.ਬੀ.ਆਈ. ਵੱਲੋਂ ਦਾਖ਼ਲ ਰਿਪੋਰਟ ਨਾਲ ਐਸ.ਆਈ.ਟੀ. ਦਾ ਕੰਮ ਪ੍ਰਭਾਵਤ ਨਹੀਂ ਹੋਵੇਗਾ। ਉਨ•ਾਂ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਉਨ•ਾਂ ਨੂੰ ਐਸ.ਆਈ.ਟੀ. ਵਿਚ ਹਟਾਇਆ ਨਹੀਂ ਗਿਆ ਸੀ ਅਤੇ ਜਾਂਚ ਦਾ ਕੰਮ ਉਸ ਵੇਲੇ ਵੀ ਬਾਦਸਤੂਰ ਜਾ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.