ਮੁੱਖ ਮੰਤਰੀ ਤੇ ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ•, 20 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਕੈਬਨਿਟ ਵਿੱਚੋਂ ਬਾਹਰ ਹੋ ਗਏ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਜ਼ੂਰੀ ਦੇਣ ਬਾਅਦ ਸਿੱਧੂ ਦੇ ਅਸਤੀਫ਼ੇ ਉੱਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਆਪਣੀ ਮੋਹਰ ਲਾ ਦਿੱਤੀ ਹੈ। ਸਿੱਧੂ ਨੂੰ ਦਿੱਤਾ ਗਿਆ ਬਿਜਲੀ ਮਹਿਕਮਾ ਫਿਲਹਾਲ ਕੈਪਟਨ ਖੁਦ ਸੰਭਾਲ ਰਹੇ ਹਨ, ਪਰ ਦੇਖਣਾ ਹੋਵੇਗਾ ਕਿ ਕੈਬਨਿਟ ਵਿੱਚ ਫੇਰਬਦਲ ਹੋਵੇਗਾ ਜਾਂ ਫਿਰ ਕੈਪਟਨ ਇਸ ਅਹੁਦੇ ਨੂੰ ਖੁਦ ਹੀ ਸੰਭਾਲਣਦੇ ਰਹਿਣਗੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਕੋਲੋਂ 6 ਜੂਨ ਨੂੰ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਕੈਬਨਿਟ ਫੇਰਬਦਲ ਦੌਰਾਨ ਉਨ•ਾਂ ਨੂੰ ਬਿਜਲੀ ਮੰਤਰਾਲਾ ਦੇ ਦਿੱਤਾ ਸੀ, ਜਿਸ ਤੋਂ ਸਿੱਧੂ ਖ਼ਫ਼ਾ ਚੱਲ ਰਹੇ ਸਨ।  ਇਸ ਉੱਤੇ ਉਨ•ਾਂ ਨੇ ਬਿਜਲੀ ਮੰਤਰਾਲੇ ਵਿੱਚੋਂ ਆਪਣਾ ਅਸਤੀਫ਼ਾ 14 ਜੁਲਾਈ ਨੂੰ ਕਾਂਗਰਸ ਹਾਈਕਮਾਨ ਕੋਲ ਅਤੇ ਫਿਰ 15 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਉੱਤੇ ਭੇਜ ਦਿੱਤਾ ਸੀ, ਜਿਸ ਉੱਤੇ ਕੈਪਟਨ ਨੇ ਅੱਜ ਆਪਣੀ ਮੋਹਰ ਲਾ ਦਿੱਤੀ ਅਤੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਆਗਿਆ ਲਈ ਭੇਜ ਦਿੱਤਾ ਤੇ ਉਨ•ਾਂ ਨੇ ਵੀ ਇਸ ਨੂੰਆਪਣੀ ਮਨਜ਼ੂਰੀ ਦੇ ਦਿੱਤੀ।
ਪੰਜਾਬ ਦੇ ਕੁਝ ਮੰਤਰੀਆਂ ਨੇ ਨਵਜੋਤ ਸਿੰਘ ਸਿੱਧੂ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਉੱਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਨਾਟਕਬਾਜ਼ੀ ਕਰਾਰ ਦਿੱਤਾ ਹੈ। ਵਿਰੋਧੀ ਧਿਰ ਅਕਾਲੀ ਦਲ ਨੇ ਵੀ ਸਿੱਧੂ ਦੇ ਅਸਤੀਫ਼ੇ ਨੂੰ ਨਾਟਕ ਕਰਾਰ ਦਿੱਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਸਹਿਯੋਗੀ ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਉਹ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ। ਇਸ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸਿੱਧੂ ਦੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਕਰਨ ਵਾਲੇ ਸਿੱਧੂ ਨੂੰ ਕੈਪਟਨ ਕਾਂਗਰਸ ਵਿੱਚੋਂ ਕੱਢਣਾ ਚਾਹੁੰਦੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.