ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਅਡਵਾਨੀ ਅਤੇ ਹੋਰਨਾਂ ਵੱਲੋਂ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕਰ ਦਿਤਾ ਗਿਆ। ਪੰਜਾਬ ਦੇ ਕਪੂਰਥਲਾ ਸ਼ਹਿਰ ਵਿਚ ਪੈਦਾ ਹੋਈ ਸ਼ੀਲਾ ਦੀਕਸ਼ਿਤ ਨੂੰ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਣੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੰਤਮ ਵਿਦਾਇਗੀ ਦਿਤੀ। ਸੋਨੀਆ ਗਾਂਧੀ ਨੇ ਸ਼ੀਲਾ ਦੀਕਸ਼ਿਤ ਨੂੰ ਆਪਣੀ ਵੱਡੀ ਭੈਣ ਕਰਾਰ ਦਿਤਾ ਜਿਨ•ਾਂ ਨੇ ਚੰਗੇ-ਮਾੜੇ ਸਮੇਂ ਵਿਚ ਹਮੇਸ਼ਾ ਸਾਥ ਦਿਤਾ। ਅੰਤਮ ਸਸਕਾਰ ਤੋਂ ਪਹਿਲਾਂ ਸ਼ੀਲਾ ਦੀਕਸ਼ਿਤ ਦੀ ਦੇਹ ਕਾਂਗਰਸ ਦੇ ਮੁੱਖ ਦਫ਼ਤਰ ਵਿਚ ਰੱਖੀ ਗਈ ਜਿਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਹੋਰਨਾਂ ਨੇ ਸ਼ਰਧਾਂਜਲੀ ਭੇਟ ਕੀਤੀ। ਸ਼ੀਲਾ ਦੀਕਸ਼ਿਤ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਅਤੇ ਇਸ ਸਾਲ ਉਨ•ਾਂ ਨੇ ਉੱਤਰ-ਪੂਰਬੀ ਦਿੱਲੀ ਤੋਂ ਚੋਣ ਲੜੀ ਪਰ ਹਾਰ ਦਾ ਸਾਹਮਣਾ ਕਰਨਾ ਪਿਆ।

ਹੋਰ ਖਬਰਾਂ »